PunjabTop News

ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ 

- ਆਗਾਮੀ ‘ਫਰਿਸ਼ਤੇ ਸਕੀਮ’ ਦੇ ਹਿੱਸੇ ਵਜੋਂ, ਸੜਕ ਹਾਦਸਾ  ਪੀੜਤ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਦਾ ਸਨਮਾਨ ਪੱਤਰ ਅਤੇ 2000 ਰੁਪਏ ਨਾਲ ਕੀਤਾ ਜਾਵੇਗਾ ਸਨਮਾਨ: ਡਾ ਬਲਬੀਰ ਸਿੰਘ

ਚੰਡੀਗੜ੍ਹ, 6 ਸਤੰਬਰ 2023: ਸੜਕ ਹਾਦਸਿਆਂ ਦੇ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਮੱਦੇਨਜ਼ਰ ‘ਗੋਲਡਨ ਆਵਰ’ ਦੀ ਸੁਚੱਜੀ ਵਰਤੋਂ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਫਰਿਸ਼ਤੇ ਸਕੀਮ’ ਦੇ ਹਿੱਸੇ ਵਜੋਂ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਸਾਰੇ ਸੜਕ ਹਾਦਸਾ ਪੀੜਤਾਂ ਦਾ ਮੁਫਤ ਇਲਾਜ ਕਰਨ ਦਾ ਫੈਸਲਾ ਕੀਤਾ ਹੈ। ‘ਗੋਲਡਨ ਆਵਰ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ ਹੈ, ਜਿਸ ਦੌਰਾਨ ਜੇਕਰ ਕਿਸੇ ਗੰਭੀਰ ਰੂਪ ਵਿਚ ਜ਼ਖਮੀ ਵਿਅਕਤੀ ਨੂੰ ਲੋੜੀਂਦੀ ਦੇਖਭਾਲ ਦਿੱਤੀ ਜਾਵੇ ਤਾਂ ਉਸ ਦੇ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ।

ਇਹ ਜਾਣਾਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਕਿਹਾ, “ ਭਾਵੇਂ ਵਿਅਕਤੀ ਕਿਥੋਂ ਦਾ ਵੀ ਰਹਿਣ ਵਾਲਾ ਹੋਵੇ, ਪੰਜਾਬ ਸਰਕਾਰ ਵਲੋਂ ਸੜਕ ਦੁਰਘਟਨਾ ਦੇ ਸਾਰੇ ਪੀੜਤਾਂ ਨਾਲ ਇੱਕੋ ਸਮਾਨ ਸਲੂਕ ਕੀਤਾ ਜਾਵੇਗਾ ਅਤੇ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਨਿੱਜੀ ਹਸਪਤਾਲਾਂ ਸਮੇਤ ਨੇੜਲੇ ਹਸਪਤਾਲਾਂ ਵਿੱਚ ਮੁਫਤ ਇਲਾਜ ਨੂੰ ਯਕੀਨੀ ਬਣਾਇਆ ਜਾਵੇਗਾ। ਉਹਨਾਂ ਦੱਸਿਆ ਕਿ ਪਹਿਲੇ 48 ਘੰਟਿਆਂ ਵਿੱਚ ਕਰਵਾਏ ਇਲਾਜ ਦਾ ਸਾਰਾ ਖਰਚਾ ਸਰਕਾਰ ਦੁਆਰਾ ਅਦਾ ਕੀਤਾ ਜਾਵੇਗਾ।

ਡਾ: ਬਲਬੀਰ ਸਿੰਘ ਇੱਥੇ ਮਗਸੀਪਾ ਵਿਖੇ ਲੀਡ ਏਜੰਸੀ ਆਨ ਰੋਡ ਸੇਫਟੀ ਵੱਲੋਂ ਕਰਵਾਈ ਸੜਕ ਸੁਰੱਖਿਆ ਬਾਰੇ ਦੋ ਰੋਜ਼ਾ ਵਰਕਸ਼ਾਪ ਅਤੇ ਟਰੇਨਿੰਗ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨਾਲ ਲੀਡ ਏਜੰਸੀ ਆਨ ਰੋਡ ਸੇਫਟੀ ਦੇ ਡਾਇਰੈਕਟਰ ਜਨਰਲ ਆਰ. ਵੈਂਕਟ. ਰਤਨਮ, ਏਡੀਜੀਪੀ ਟਰੈਫਿਕ ਅਮਰਦੀਪ ਸਿੰਘ ਰਾਏ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਮ”ੌਨੀਸ਼ ਕੁਮਾਰ ਵੀ ਮੌਜੂਦ ਸਨ।

ਅਗਾਮੀ ਪ੍ਰਮੁੱਖ ‘ਫਰਿਸ਼ਤੇ ਸਕੀਮ’, ਜੋ ਕਿ ਅੰਤਿਮ ਪੜਾਅ ’ਤੇ ਹੈ, ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ  ਪੀੜਤ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ  ਸਨਮਾਨ ਪੱਤਰ ਅਤੇ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ।  ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਹਸਪਤਾਲ ਅਧਿਕਾਰੀ ਜਾਂ ਪੁਲਿਸ ਵੱਲੋਂ, ਉਦੋਂ ਤੱਕ  ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਹ ਖੁਦ ਆਪਣੀ ਮਰਜ਼ੀ ਨਾਲ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਸਿਸਟਮ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਸਮੇਤ ਸਾਰੀਆਂ ਐਂਬੂਲੈਂਸਾਂ ਨੂੰ ਓਲਾ/ਊਬਰ ਵਾਂਗ ਆਪਸ ਵਿੱਚ ਜੋੜਿਆ ਜਾਵੇਗਾ ਤਾਂ ਜੋ ਐਮਰਜੈਂਸੀ ਸਮੇਂ ਲੋਕ 15 ਮਿੰਟ ਜਾਂ ਇਸ ਤੋਂ ਵੀ ਘੱਟ ਸਮੇਂ ਵਿੱਚ ਐਂਬੂਲੈਂਸ ਦੀਆਂ ਸੇਵਾਵਾਂ ਲੈ ਸਕਣ।  ਉਹਨਾਂ ਅੱਗੇ ਕਿਹਾ ਕਿ ਅਸੀਂ ਰਾਜ ਮਾਰਗਾਂ ’ਤੇ ਸਥਿਤ ਸਰਕਾਰੀ ਹਸਪਤਾਲਾਂ ਦੀ ਵੀ ਸ਼ਨਾਖ਼ਤ  ਕਰ ਰਹੇ ਹਾਂ ਤਾਂ ਜੋ ਮਜ਼ਬੂਤ ਕ੍ਰਿਟੀਕਲ ਕੇਅਰ ਯੂਨਿਟਾਂ ਦੀ ਸਥਾਪਨਾ ਕਰਕੇ ਲੋਕ ਸਰਕਾਰੀ ਸਿਹਤ ਸਹੂਲਤਾਂ ’ਤੇ ਵਿਸ਼ਵ ਪੱਧਰੀ ਇਲਾਜ ਸਹੂਲਤਾਂ ਦਾ ਲਾਭ ਲੈ ਸਕਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button