PunjabPunjabTop News

ਪੰਜਾਬ ਸਰਕਾਰ 10-11 ਜੁਲਾਈ ਨੂੰ ਬੁਲਾ ਸਕਦੀ ਹੈ ਵਿਸ਼ੇਸ਼ ਵਿਧਾਨ ਸਭਾ ਸੈਸ਼ਨ, ਡਰੱਗ ਤਸਕਰੀ ਤੇ SYL ਮੁੱਦੇ ਨੂੰ ਤਰਜ਼ੀਹ!

ਪੰਜਾਬ ਸਰਕਾਰ 10-11 ਜੁਲਾਈ ਨੂੰ ਇੱਕ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾ ਸਕਦੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 7 ਜਲਾਈ ਨੂੰ ਆਪਣੀ ਰਿਹਾਇਸ਼ ‘ਤੇ ਸਵੇਰੇ 10:30 ਵਜੇ ਇੱਕ ਮੀਟਿੰਗ ਸੱਦੀ ਹੈ। ਇਸ ‘ਚ ਸਰਕਾਰ ਡਰੱਗ ਤਸਕਰੀ ਨੂੰ ਲੈ ਕੇ ਸਖ਼ਤ ਕਦਮ ਚੁੱਕ ਸਕਦੀ ਹੈ। ਇਸ ਦੇ ਨਾਲ ਹੀ ਸਤਲੁਜ-ਯਮੁਨਾ ਲਿੰਗ (ਐੱਸਵਾਈਐੱਲ) ਨੂੰ ਲੈ ਕੇ ਵੀ ਚਰਚਾ ਹੋ ਸਕਦੀ ਹੈ।ਸੋਮਵਾਰ, 7 ਜੁਲਾਈ ਦੀ ਕੈਬਨਿਟ ਮੀਟਿੰਗ ‘ਚ ਡਰੱਗ ਤਸਕਰੀ ਦਾ ਮੁੱਦਾ ਅਹਿਮ ਰਹਿਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ 9 ਜੁਲਾਈ ਨੂੰ ਕੇਂਦਰ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ ‘ਚ ਵੀ ਬੈਠਕ ਹੋਵੇਗੀ। ਅਨੁਮਾਨਿਤ 10-11 ਜੁਲਾਈ ਦੇ ਵਿਸ਼ੇਸ਼ ਸੈਸ਼ਨ ‘ਚ ਇਸ ‘ਤੇ ਵੀ ਚਰਚਾ ਹੋ ਸਕਦੀ ਹੈ।ਪੰਜਾਬ ਸਰਕਾਰ ‘ਡਰੱਗ ਫ੍ਰੀ ਪੰਜਾਬ’ ਮੁਹਿੰਮ ਤਹਿਤ ਡੀ-ਅਡਿਕਸ਼ਨ ਕਲੀਨਿਕ, ਰਿਹੈਬਲੀਟੇਸ਼ਨ ਤੇ ਡਰੱਗ ਤਸਕਰੀ ਰੋਕਣ ਲਈ ਸਖ਼ਤ ਨਿਯਮ ਲੈ ਕੇ ਆ ਸਕਦੀ ਹੈ। ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਪੰਜਾਬ ਸਰਕਾਰ ਪਹਿਲੇ ਹੀ ਸਖ਼ਤ ਕਦਮ ਚੁੱਕ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button