Press ReleasePunjabTop News

ਪੰਜਾਬ ਸਰਕਾਰ 14 ਅਕਤੂਬਰ ਦੀ ਮੀਟਿੰਗ ਦੌਰਾਨ ਐਸ.ਵਾਈ.ਐਲ. ਨਹਿਰ ਸਬੰਧੀ ਆਪਣਾ ਪੱਖ  ਜ਼ੋਰਦਾਰ ਢੰਗ ਨਾਲ ਰੱਖੇਗੀ: ਮੁੱਖ ਮੰਤਰੀ

ਕਿਹਾ, ਸੂਬਾ ਸਰਕਾਰ ਪੂਰੀ ਤਿਆਰੀ ਨਾਲ ਮੀਟਿੰਗ ਵਿੱਚ ਸ਼ਾਮਲ ਹੋਵੇਗੀ

ਰਾਜਪਾਲ ਨਾਲ ਕਿਸੇ ਵੀ ਤਰ੍ਹਾਂ ਦੇ ਮਤਭੇਦ ਨੂੰ ਸਿਰੇ ਤੋਂ ਨਕਾਰਿਆ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ 14 ਅਕਤੂਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸੂਬਾ ਸਰਕਾਰ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗੀ ।

SYL ‘ਤੇ ਫਸਿਆ ਪੇਚ! ਨਵਜੋਤ ਸਿੱਧੂ ਨੂੰ ਝਟਕਾ! BJP ਨੇ ਕਰਤਾ ਕੈਪਟਨ ਖੁਸ਼

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੀਟਿੰਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਸੂਬੇ ਦੇ ਹਿੱਤਾਂ ਦੀ ਪੂਰੀ ਤਰ੍ਹਾਂ ਰਾਖੀ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਇਸ ਮੁੱਦੇ ‘ਤੇ ਪੰਜਾਬ ਦਾ ਪੱਖ ਜ਼ੋਰਦਾਰ ਢੰਗ ਨਾਲ ਰੱਖੇਗੀ।ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮਾਮਲੇ ‘ਤੇ ਸੂਬੇ ਦੇ ਅਧਿਕਾਰਾਂ ਦੀ ਸੁਰੱਖਿਆ  ਪੂਰੀ ਤਰ੍ਹਾਂ ਯਕੀਨੀ ਬਣਾਉਣ ਲਈ ਮੀਟਿੰਗ ਵਿੱਚ ਪੂਰੀ ਤਿਆਰੀ ਨਾਲ ਜਾਣਗੇ।

Punjab Bulletin: ਮੁੱਖ ਮੰਤਰੀ ਭਗਵੰਤ ਮਾਨ ਨੇ ਵੰਡੇ ਨਿਯੁਕਤੀ ਪੱਤਰਮੀਂਹ ਨਾਲ ਕਿਸਾਨਾਂ ਦਾ ਹੋਇਆ ਨੁਕਸਾਨ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਦੇ ਉਲਟ, ਜੋ ਆਮ ਤੌਰ ‘ਤੇ ਅਜਿਹੀਆਂ ਮਹੱਤਵਪੂਰਨ ਮੀਟਿੰਗਾਂ ਤੋਂ ਬਚਦੇ ਰਹੇ ਹਨ, ਉਹ ਮੀਟਿੰਗ ਵਿੱਚ ਪੂਰੀ ਤਿਆਰੀ ਨਾਲ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਿਆਰੀ ਤੋਂ ਬਾਅਦ ਹੀ ਮੀਟਿੰਗ ਵਿੱਚ ਜਾਣਗੇ। ਉਨ੍ਹਾਂ ਕਿਹਾ ਕਿ ਇਸ ਹਫ਼ਤੇ ਦੇ ਅੰਤ ਵਿੱਚ ਹੋਣ ਵਾਲੀ ਇਸ ਮੀਟਿੰਗ ਦੇ ਨਤੀਜਿਆਂ ਬਾਰੇ ਕੋਈ ਸਿੱਟਾ ਕੱਢਣਾ ਜਲਦਬਾਜ਼ੀ ਹੋਵੇਗੀ।

ਮੋਦੀ ਨੇ ਬੀਜੇਪੀ ਪੰਜਾਬ ਦੇ ਆਗੂ ਕੀਤੇ ਖ਼ੁਸ਼, 5 ਲੀਡਰਾਂ ਨੂੰ ਦਿੱਤੀ ਵੱਡਾ ਤੋਹਫ਼ਾ

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਦਰਮਿਆਨ ਕੋਈ ਮੱਤਭੇਦ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿੰਗਾਈ, ਬੇਰੁਜ਼ਗਾਰੀ, ਮਾਫੀਆ ਅਤੇ ਹੋਰ ਬੁਰਾਈਆਂ ਦੇ ਖਿਲਾਫ ਹੈ ਪਰ ਰਾਜਪਾਲ ਨਾਲ ਸੁਖਾਵੇਂ ਸਬੰਧ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਰਾਜਪਾਲ ਚਾਹੁਣ ਤਾਂ ਸੂਬਾ ਸਰਕਾਰ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਤਿੰਨ ਨਾਵਾਂ ਦਾ ਪੈਨਲ ਉਨ੍ਹਾਂ ਕੋਲ ਭੇਜੇਗੀ, ਨਹੀਂ ਤਾਂ ਆਮ ਰਵਾਇਤ ਰਹੀ ਹੈ ਕਿ ਰਾਜਪਾਲ ਸੂਬਾ ਸਰਕਾਰ ਵੱਲੋਂ ਪ੍ਰਸਤਾਵਿਤ ਨਾਮ ‘ਤੇ ਸਹਿਮਤੀ ਦਿੰਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button