Breaking NewsPunjabTop News
ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਇਹ ਧਮਕੀ ਇਕ ਈ-ਮੇਲ ਰਾਹੀਂ ਸਕੱਤਰੇਤ ਨੂੰ ਭੇਜੀ ਗਈ ਹੈ, ਜਿਸ ਤੋਂ ਬਾਅਦ ਤੁਰੰਤ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ।
ਧਮਕੀ ਮਿਲਣ ਤੋਂ ਬਾਅਦ ਸਕੱਤਰੇਤ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਕਾਫ਼ੀ ਸਖ਼ਤ ਕਰ ਦਿੱਤੇ ਗਏ ਹਨ। ਪੰਜਾਬ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬੰਬ ਸਕਵਾਡ ਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਵੀ ਸੂਚਿਤ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




