
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਠੀਕ ਪਹਿਲਾਂ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਤੁਰੰਤ ਸਕੱਤਰੇਤ ਨੂੰ ਆਪਣੇ ਘੇਰੇ ਵਿਚ ਲੈ ਕੇ ਵਿਆਪਕ ਤਲਾਸ਼ੀ ਮੁਹਿੰਮ ਚਲਾਈ। ਸੁਰੱਖਿਆ ਕਰਮਚਾਰੀਆਂ ਵਲੋਂ ਸਕੱਤਰੇਤ ਦੇ ਇਕ-ਇਕ ਕਮਰੇ, ਦਫ਼ਤਰ ਅਤੇ ਹੋਰ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਸਾਵਧਾਨੀ ਵਜੋਂ ਪੂਰੇ ਇਲਾਕੇ ਵਿਚ ਸੁਰੱਖਿਆ ਪ੍ਰਬੰਧ ਹੋਰ ਵੀ ਸਖ਼ਤ ਕਰ ਦਿੱਤੇ ਗਏ। ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਕਿਸੇ ਵੀ ਸ਼ੱਕੀ ਵਸਤੂ ਦੇ ਮਿਲਣ ਦੀ ਕੋਈ ਪੁਸ਼ਟੀ ਨਹੀਂ ਹੋਈ ਸੀ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੀਬ ਦੁਪਹਿਰ 1 ਵਜੇ ਚੰਡੀਗੜ੍ਹ ਦੇ ਪੰਜਾਬ ਇੰਜੀਨੀਅਰਿੰਗ ਕਾਲਜ (ਪੀ.ਈ.ਸੀ.) ਵਿਖੇ ਪਹੁੰਚ ਕੇ ਹਜ਼ਾਰਾਂ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਾ ਸੀ। ਉਨ੍ਹਾਂ ਦਾ ਚੰਡੀਗੜ੍ਹ ਵਿੱਚ ਕਰੀਬ 45 ਮਿੰਟ ਦਾ ਪ੍ਰੋਗਰਾਮ ਨਿਰਧਾਰਤ ਸੀ। ਇਸ ਤੋਂ ਬਾਅਦ ਉਹ ਜਲੰਧਰ ਲਈ ਰਵਾਨਾ ਹੋਣਗੇ, ਜਿੱਥੇ ਉਹ 75 ਰੇਲਵੇ ਸਟੇਸ਼ਨਾਂ ਦੇ ਉਦਘਾਟਨ ਸਮਾਗਮ ਵਿਚ ਸ਼ਿਰਕਤ ਕਰਨਗੇ। ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀ ਦੇਣ ਵਾਲੇ ਦੀ ਪਛਾਣ ਕਰਨ ਲਈ ਤਕਨੀਕੀ ਅਤੇ ਸਾਈਬਰ ਟੀਮਾਂ ਨੂੰ ਵੀ ਸਰਗਰਮ ਕਰ ਦਿੱਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.



