PunjabTop News

ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 20 ਦਿਨਾਂ ‘ਚ ਪੰਚਾਇਤੀ ਉਪ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਦਿੱਤੇ ਹੁਕਮ

ਪੰਜਾਬ ਵਿੱਚ ਸਰਪੰਚ, ਪੰਚਾਇਤ ਸੰਮਤੀ ਮੈਂਬਰ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਖਾਲੀ ਪਈਆਂ ਅਸਾਮੀਆਂ ’ਤੇ ਉਪ ਚੋਣਾਂ ਨਾ ਕਰਵਾਏ ਜਾਣ ਖ਼ਿਲਾਫ਼ ਦਾਇਰ ਮਾਣਹਾਨੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜ਼ਿਮਨੀ ਚੋਣਾਂ ਲਈ 20 ਦਿਨਾਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ‘ਚ ਮਾਣਹਾਨੀ ਦੀ ਪਟੀਸ਼ਨ ਦਾਇਰ ਕਰਦੇ ਹੋਏ ਜਸਵਿੰਦਰ ਕੌਰ ਅਤੇ ਹੋਰਨਾਂ ਨੇ ਦੱਸਿਆ ਸੀ ਕਿ ਇਸ ਸਾਲ ਜਨਵਰੀ ‘ਚ ਸਰਕਾਰ ਨੇ ਅਦਾਲਤ ਨੂੰ ਭਰੋਸਾ ਦਿੱਤਾ ਸੀ ਕਿ ਜ਼ਿਮਨੀ ਚੋਣ ਦਾ ਐਲਾਨ ਤਿੰਨ ਹਫਤਿਆਂ ‘ਚ ਕਰ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੇ ਇਸ ਜਵਾਬ ਤੋਂ ਬਾਅਦ ਹਾਈਕੋਰਟ ਨੇ 13 ਜਨਵਰੀ ਨੂੰ ਚੋਣ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਸੀ। ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਜ਼ਿਮਨੀ ਚੋਣਾਂ ਦਾ ਐਲਾਨ ਨਹੀਂ ਹੋਇਆ ਹੈ।ਪੰਜਾਬ ਦੇ ਮੁੱਖ ਸਕੱਤਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਕਿਹਾ ਸੀ ਕਿ ਜ਼ਿਮਨੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕਰ ਦਿੱਤਾ ਜਾਵੇਗਾ। ਅਦਾਲਤ ਨੂੰ ਦੱਸਿਆ ਗਿਆ ਕਿ ਹੁਣ ਤੱਕ ਸਰਪੰਚਾਂ ਦੀਆਂ 431, ਪੰਚਾਂ ਦੀਆਂ 2914, ਪੰਚਾਇਤ ਸੰਮਤੀ ਮੈਂਬਰਾਂ ਦੀਆਂ 81 ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀਆਂ 10 ਖਾਲੀ ਅਸਾਮੀਆਂ ਦੀ ਸੂਚਨਾ 27 ਮਾਰਚ ਨੂੰ ਪੱਤਰ ਰਾਹੀਂ ਰਾਜ ਚੋਣ ਕਮਿਸ਼ਨ ਨੂੰ ਭੇਜੀ ਜਾ ਚੁੱਕੀ ਹੈ। ਉਨ੍ਹਾਂ ਦੀਆਂ ਚੋਣਾਂ 30 ਦਸੰਬਰ 2018 ਨੂੰ ਹੋਈਆਂ ਸਨ। ਅਦਾਲਤ ਨੇ ਇਸ ਮਾਮਲੇ ਵਿੱਚ ਢਿੱਲਮੱਠ ਵਾਲਾ ਰਵੱਈਆ ਅਪਣਾਉਣ ਲਈ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਸੀ। ਇਸ ਤੋਂ ਬਾਅਦ ਇਸ ਮਾਮਲੇ ‘ਚ ਪਟੀਸ਼ਨਕਰਤਾ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਤੇ ਪੰਜਾਬ ਸਰਕਾਰ ਦਾ ਪੱਖ ਜਾਣਨ ਤੋਂ ਬਾਅਦ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ 20 ਦਿਨਾਂ ਦੇ ਅੰਦਰ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button