PunjabTop News

ਪੰਜਾਬ ਹੋਵੇਗਾ ‘ਸ਼ਾਨਨ ਪਾਵਰ ਪ੍ਰਾਜੈਕਟ’ ਤੋਂ ਬਾਹਰ! ਹਿਮਾਚਲ ਦੇ CM ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਭੇਜ ਆਪਣੀ ਮਨਸ਼ਾ ਕੀਤੀ ਸਾਫ਼

ਚੰਡੀਗੜ੍ਹ : ‘ਸ਼ਾਨਨ ਪਾਵਰ ਪ੍ਰਾਜੈਕਟ’ ਤੋਂ ਜਲਦ ਹੀ ਪੰਜਾਬ ਨੂੰ ਬਾਹਰ ਕੀਤਾ ਜਾ ਸਕਦਾ। ‘ਸ਼ਾਨਨ ਪਾਵਰ ਪ੍ਰਾਜੈਕਟ’ ਦੀ ਲੀਜ਼ 2 ਮਾਰਚ, 2024 ਨੂੰ ਖ਼ਤਮ ਹੋ ਰਹੀ ਹੈ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਨੇ ਇਸ ਲੀਜ਼ ਨੂੰ ਨਵਿਆਉਣ ਅਤੇ ਇਸ ਵਿਚ ਵਾਧਾ ਨਾ ਕਰਨ ਦਾ ਫੈਸਲਾ ਕੀਤਾ ਹੈ। ਹਿਮਾਚਲ ਦੇ ਨਵੇਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ (ਜੋ ਪੰਜਾਬ ਦੇ ਮੁੱਖ ਮੰਤਰੀ ਨੂੰ 18 ਮਈ ਨੂੰ ਪ੍ਰਾਪਤ ਹੋਇਆ) ਲਿਖ ਕੇ ਆਪਣੇ ਮਨਸ਼ੇ ਸਾਫ਼ ਕਰ ਦਿੱਤੇ ਹਨ। ਪੱਤਰ ਵਿਚ ਸੁੱਖੂ ਨੇ ਕਿਹਾ ਕਿ ‘ਸ਼ਾਨਨ ਪਾਵਰ ਪ੍ਰਾਜੈਕਟ’ ਦੀ ਲੀਜ਼ 2 ਮਾਰਚ, 2024 ਨੂੰ ਖ਼ਤਮ ਹੋ ਰਹੀ ਹੈ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਨੇ ਇਸ ਲੀਜ਼ ਨੂੰ ਨਵਿਆਉਣ ਅਤੇ ਇਸ ਵਿਚ ਵਾਧਾ ਨਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ ਜਲਦੀ ਹੀ ਹਿਮਾਚਲ ਪ੍ਰਦੇਸ਼ ਦੇ ਇੰਜਨੀਅਰਾਂ ਦੀ ਟੀਮ ‘ਸ਼ਾਨਨ ਪਾਵਰ ਪ੍ਰਾਜੈਕਟ’ ਸਮੇਤ ਹੋਰ ਅਸਾਸਿਆਂ ਦੇ ਚਾਰਜ ਸੰਭਾਲ ਲਵੇਗੀ। ਉਨ੍ਹਾਂ ਇਸ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਤੋਂ ਸਹਿਯੋਗ ਮੰਗਿਆ ਹੈ। ਹਿਮਾਚਲ ਨੇ ਪੱਤਰ ਵਿਚ ਪੰਜਾਬ ਪੁਨਰਗਠਨ ਐਕਟ ਦੇ ਹਵਾਲਿਆਂ ਦਾ ਵੀ ਜ਼ਿਕਰ ਕੀਤਾ ਹੈ।

ਵੈਨ ਨੇ ਦੁਕਾਨਦਾਰਾਂ ਨੂੰ ਪਾਤੀਆਂ ਭਾਜੜਾਂ, ਹੋ ਗਿਆ ਵੱਡਾ ਐਕਸ਼ਨ, ਮੌਕੇ ’ਤੇ ਹੀ ਹੋ ਗਿਆ ਨਿਤਾਰਾ |D5 Channel Punjabi

ਦੱਸਜ਼ਯੋਗ ਹੈ ਕਿ ਬ੍ਰਿਟਿਸ਼ ਹਕੂਮਤ ਸਮੇਂ ਮੰਡੀ ਦੇ ਰਾਜਾ ਜੋਗਿੰਦਰ ਸਿੰਘ ਨੇ ਬਿਜਲੀ ਪੈਦਾਵਾਰ ਲਈ ‘ਸ਼ਾਨਨ ਪ੍ਰਾਜੈਕਟ’ ਵਾਸਤੇ 3 ਮਾਰਚ, 1925 ਨੂੰ 99 ਸਾਲਾਂ ਵਾਸਤੇ ਲੀਜ਼ ਐਗਰੀਮੈਂਟ ਕੀਤਾ ਸੀ ਜਿਸ ਦੀ ਮਿਆਦ ਅਗਲੇ ਸਾਲ 2 ਮਾਰਚ ਨੂੰ ਖ਼ਤਮ ਹੋ ਰਹੀ ਹੈ। ਪਾਵਰਕੌਮ ਦਾ ਇਹ ਆਪਣਾ 110 ਮੈਗਾਵਾਟ ਸਮਰੱਥਾ ਵਾਲਾ ਹਾਈਡਰੋ ਪ੍ਰਾਜੈਕਟ ਹੈ ਜਿਸ ਤੋਂ ਪੰਜਾਬ ਨੂੰ ਸਸਤੀ ਬਿਜਲੀ ਮਿਲਦੀ ਹੈ।

NSA ਦੇ ਹੱਕ ’ਚ ਆਏ ਗ੍ਰੰਥੀ ਸਿੰਘ, ਫਾਂਸੀ ਦੀ ਸਜ਼ਾ ਦੀ ਕਰਨ ਰਹੇ ਨੇ ਮੰਗ, ਏਜੰਸੀਆਂ ਬਾਰੇ ਵੱਡੇ ਖੁਲਾਸੇ |

ਹਿਮਾਚਲ ਪ੍ਰਦੇਸ਼ ਨੇ ਤਰਕ ਦਿੱਤਾ ਹੈ ਕਿ ਲੀਜ਼ ਮਿਆਦ ਖ਼ਤਮ ਹੋਣ ਉਪਰੰਤ ਸ਼ਾਨਨ ਪ੍ਰਾਜੈਕਟ ’ਤੇ ਹਿਮਾਚਲ ਦਾ ਵੀ ਹੱਕ ਬਣਦਾ ਹੈ। ਇਹ ਵੀ ਦਲੀਲ ਦਿੱਤੀ ਗਈ ਹੈ ਕਿ ਇਹ ਪ੍ਰਾਜੈਕਟ ਹਿਮਾਚਲ ਦੀ ਧਰਤੀ ’ਤੇ ਹੈ ਅਤੇ ਪਾਣੀ ਵੀ ਹਿਮਾਚਲ ਦਾ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਨੇ 2 ਮਈ, 1967 ਦੇ ਪੱਤਰ ਵਿਚ ਸਾਫ ਲਿਖਿਆ ਹੈ ਕਿ ਇਹ ਕੇਵਲ ਆਰਜ਼ੀ ਪ੍ਰਬੰਧ ਸੀ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਸ਼ਾਨਨ ਪ੍ਰਾਜੈਕਟ ਦਾ ਦੌਰਾ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button