ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨੇ CBI ਵੱਲੋਂ ਕੀਤੀ ਜਾ ਰਹੀ ਜਾਂਚ ਅਤੇ ਕਾਰਵਾਈ ਖ਼ਿਲਾਫ਼ ਪੰਜਾਬ-ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਘੁੰਮਣ ਨੇ ਦਲੀਲ ਦਿੱਤੀ ਹੈ ਕਿ CBI ਨੂੰ ਕਾਰਵਾਈ ਕਰਨ ਤੋਂ ਪਹਿਲਾਂ ਪੰਜਾਬ ਸਰਕਾਰ ਤੋਂ ਮਨਜ਼ੂਰੀ ਲੈਣੀ ਚਾਹੀਦੀ ਹੈ। ਉਨ੍ਹਾਂ ਨੇ CBI ਦੀ ਕਾਰਵਾਈ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਮਾਮਲੇ ‘ਤੇ ਹਾਈਕੋਰਟ ਵਿੱਚ ਅੱਜ ਸੁਣਵਾਈ ਹੋਵੇਗੀ।
ਦੂਜੇ ਪਾਸੇ, CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ‘ਤੇ ਵੀ ਸੁਣਵਾਈ ਟਲ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਅੱਜ 9 ਅਕਤੂਬਰ ਨੂੰ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਦੇ ਉਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ਤਹਿਤ CBI ਨੂੰ ਮਾਮਲਾ ਦਰਜ ਕਰਕੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਹਾਈਕੋਰਟ ਨੇ CBI ਤੋਂ ਦੋ ਮਹੀਨਿਆਂ ਅੰਦਰ ਸਟੇਟਸ ਰਿਪੋਰਟ ਵੀ ਮੰਗੀ ਹੈ
ਹਾਈਕੋਰਟ ਦੇ ਹੁਕਮ ਤੋਂ ਬਾਅਦ CBI ਨੇ ਮੰਗਲਵਾਰ ਸ਼ਾਮ ਚੰਡੀਗੜ੍ਹ ਸਥਿਤ CM ਭਗਵੰਤ ਮਾਨ ਦੇ ਕੈਂਪ ਦਫ਼ਤਰ, OSD ਰਾਜਬੀਰ ਸਿੰਘ ਘੁੰਮਣ ਦੇ ਘਰ ਸਮੇਤ ਪੰਜਾਬ ਵਿੱਚ 8 ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਟੀਮਾਂ ਨੇ ਲੈਪਟਾਪ, ਮੋਬਾਈਲ ਫੋਨ ਅਤੇ ਕਈ ਦਸਤਾਵੇਜ਼ ਜ਼ਬਤ ਕੀਤੇ। ਇਹ ਕਾਰਵਾਈ ਰਾਤ ਕਰੀਬ 11 ਵਜੇ ਤੱਕ ਚੱਲੀ। ਇਸ ਤੋਂ ਬਾਅਦ CBI ਵੱਲੋਂ ਘੁੰਮਣ ਸਮੇਤ 6 ਲੋਕਾਂ ਨੂੰ ਪੁੱਛਗਿੱਛ ਲਈ ਸਮਨ ਜਾਰੀ ਕੀਤੇ ਗਏ ਸਨ। ਉਨ੍ਹਾਂ ਨੂੰ ਚੰਡੀਗੜ੍ਹ ਸਥਿਤ CBI ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਉਹ ਪੇਸ਼ ਨਹੀਂ ਹੋਏ।
ਇਸਪੂਰੇ ਮਾਮਲੇ ਦੀ ਸ਼ੁਰੂਆਤ ED ਵੱਲੋਂ ਲਗਾਏ ਗਏ ਕਥਿਤ ਦੋਸ਼ਾਂ ਤੋਂ ਹੋਈ। ED ਨੇ CM ਦਫ਼ਤਰ ਨਾਲ ਜੁੜੇ ਟ੍ਰਾਂਸਫਰ-ਪੋਸਟਿੰਗ, ਸਰਕਾਰੀ ਟੈਂਡਰ ਅਤੇ ਹੋਰ ਸਰਕਾਰੀ ਫੈਸਲਿਆਂ ਵਿੱਚ ਕਥਿਤ XZਦਖ਼ਲਅੰਦਾਜ਼ੀ ਦੇ ਦੋਸ਼ ਲਗਾਏ ਸਨ। ED ਨੇ ਰਾਜਬੀਰ ਸਿੰਘ ਘੁੰਮਣ ਨੂੰ ਮਾਮਲੇ ਵਿੱਚ ਮੁੱਖ ਮੁਲਜ਼ਮ ਦੱਸਿਆ ਸੀ। ED ਵੱਲੋਂ ਪੰਜਾਬ DGP ਨੂੰ ਭੇਜੀਆਂ ਚਿੱਠੀਆਂ ਵਿੱਚ ਘੁੰਮਣ ਸਮੇਤ ਹੋਰ ਲੋਕਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਸੀ। ਏਜੰਸੀ ਨੇ ਨਿਤਿਨ ਗੋਹਿਲ ਨੂੰ ਕਥਿਤ ਬਿਚੌਲੀਆ ਦੱਸਿਆ ਸੀ।
ਹਾਈਕੋਰਟ ਦੇ ਹੁਕਮ ਤੋਂ ਬਾਅਦ CBI ਨੇ ਰਾਜਬੀਰ ਸਿੰਘ ਘੁੰਮਣ ਸਮੇਤ 6 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ। ਇਨ੍ਹਾਂ ਵਿੱਚ ਨਿਤਿਨ ਗੋਹਿਲ, ਜਿਤਿਨ ਗੋਹਿਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦੇਵਿੰਦਰ ਅਤੇ RS ਨਾਗਰਾ ਦੇ ਨਾਮ ਸ਼ਾਮਲ ਹਨ। ਹੁਣ ਘੁੰਮਣ ਵੱਲੋਂ ਹਾਈਕੋਰਟ ਦਾ ਰੁਖ ਕਰਨ ਤੋਂ ਬਾਅਦ ਇਸ ਮਾਮਲੇ ਵਿੱਚ ਅੱਜ ਅਗਲੀ ਸੁਣਵਾਈ ‘ਤੇ ਨਜ਼ਰ ਰਹੇਗੀ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.