PunjabTop News

ਪੰਜਾਬ SIR 2026: ਨੌਜਵਾਨ 12 ਸਤੰਬਰ ਤੱਕ ਵੋਟਰ ਬਣਨ ਲਈ ਕਰਨ ਅਪਲਾਈ

 ਪੰਜਾਬ ਵਿੱਚ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (SIR) 2026 ਤਹਿਤ ਵੋਟਰਾਂ ਲਈ ਅਹਿਮ ਜਾਣਕਾਰੀ ਸਾਹਮਣੇ ਆਈ ਹੈ। 13 ਅਗਸਤ 2026 ਨੂੰ ਜਾਰੀ ਕੀਤੇ ਡਰਾਫਟ ਵੋਟਰ ਰੋਲ ਸਬੰਧੀ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਆਖਰੀ ਮਿਤੀ 12 ਸਤੰਬਰ 2026 ਨਿਰਧਾਰਤ ਕੀਤੀ ਗਈ ਹੈ।ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਡਰਾਫਟ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਹੋਰ ਵੇਰਵੇ ਜ਼ਰੂਰ ਚੈੱਕ ਕਰਨ ਅਤੇ ਜੇਕਰ ਕਿਸੇ ਤਰ੍ਹਾਂ ਦੀ ਗਲਤੀ ਜਾਂ ਇਤਰਾਜ਼ ਹੈ ਤਾਂ ਨਿਰਧਾਰਤ ਸਮੇਂ ਅੰਦਰ ਆਪਣਾ ਦਾਅਵਾ ਜਾਂ ਇਤਰਾਜ਼ ਦਰਜ ਕਰਵਾਉਣ।1 ਅਕਤੂਬਰ ਤੱਕ 18 ਸਾਲ ਦੇ ਹੋਣ ਵਾਲਿਆਂ ਲਈ ਖਾਸ ਮੌਕਾਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ 18 ਸਾਲ ਦੇ ਹੋ ਚੁੱਕੇ ਨੌਜਵਾਨਾਂ ਦੇ ਨਾਲ-ਨਾਲ 1 ਅਕਤੂਬਰ 2026 ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਨੂੰ ਵੀ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਲਈ ਨੌਜਵਾਨ ਫਾਰਮ ਨੰਬਰ 6ਏ ਭਰ ਕੇ ਆਪਣੇ ਬੂਥ ਲੈਵਲ ਅਫਸਰ (BLO) ਕੋਲ ਜਮ੍ਹਾਂ ਕਰਵਾ ਸਕਦੇ ਹਨ।ਨਾਮ ਪਹਿਲਾਂ ਤੋਂ ਹੈ ਤਾਂ ਵੇਰਵਿਆਂ ’ਚ ਕਰਵਾ ਸਕਦੇ ਹੋ ਸੁਧਾਰਜਿਨ੍ਹਾਂ ਨਾਗਰਿਕਾਂ ਦਾ ਨਾਮ 13 ਅਗਸਤ ਨੂੰ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਵਿੱਚ ਪਹਿਲਾਂ ਹੀ ਦਰਜ ਹੈ, ਉਹ ਆਪਣੇ ਵੇਰਵਿਆਂ ਵਿੱਚ ਸੋਧ, ਪਤਾ ਬਦਲਣ ਜਾਂ ਹੋਰ ਜਾਣਕਾਰੀ ਅਪਡੇਟ ਕਰਨ ਲਈ ਫਾਰਮ ਨੰਬਰ 8 ਜਮ੍ਹਾਂ ਕਰਵਾ ਸਕਦੇ ਹਨ। ਇਸ ਤਰ੍ਹਾਂ ਵੋਟਰ ਆਪਣੇ ਨਾਮ, ਪਤੇ ਅਤੇ ਹੋਰ ਵੇਰਵਿਆਂ ਦੀ ਸ਼ੁੱਧਤਾ ਯਕੀਨੀ ਬਣਾ ਸਕਦੇ ਹਨ।“ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਮਜ਼ਬੂਤ ਲੋਕਤੰਤਰ ਦਾ ਆਧਾਰ”ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵੋਟਿੰਗ ਸਿਰਫ਼ ਨਾਗਰਿਕ ਫਰਜ਼ ਹੀ ਨਹੀਂ, ਸਗੋਂ ਇੱਕ ਮਹੱਤਵਪੂਰਨ ਸੰਵਿਧਾਨਕ ਅਧਿਕਾਰ ਵੀ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਇੱਕ ਜੀਵੰਤ ਅਤੇ ਮਜ਼ਬੂਤ ਜਮਹੂਰੀਅਤ ਦੀ ਨੀਂਹ ਹੈ ਅਤੇ ਨੌਜਵਾਨ ਵੋਟਰ ਆਪਣੇ ਵੋਟ ਦੇ ਅਧਿਕਾਰ ਰਾਹੀਂ ਦੇਸ਼ ਦੇ ਸ਼ਾਸਨ ਅਤੇ ਭਵਿੱਖ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button