ਪੰਥਕ ਤਾਕਤਾਂ ਨੁੰ ਵੱਡਾ ਹੁਲਾਰਾ, ਉੱਘੇ ਅਕਾਲੀ ਸਿਆਸਤਦਾਨ ਰਣਜੀਤ ਸਿੰਘ ਬ੍ਰਹਮਪੁਰਾ ਆਪਣੀ ਸਮੁੱਚੀ ਟੀਮ ਨਾਲ ਅਕਾਲੀ ਦਲ ‘ਚ ਹੋਏ ਸ਼ਾਮਲ
ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਅਕਾਲੀ ਦਲ ਛੱਡ ਕੇ ਗਏ ਹੋਰ ਅਕਾਲੀ ਆਗੂਆਂ ਨੁੰ ਬ੍ਰਹਮਪੁਰਾ ਤੋਂ ਸੇਧ ਲੈਣ ਦੀ ਕੀਤੀ ਅਪੀਲ

ਚੰਡੀਗੜ੍ਹ: ਪੰਥਕ ਤਾਕਤਾਂ ਨੁੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਉੱਘੇ ਅਕਾਲੀ ਸਿਆਸਤਦਾਨ ਰਣਜੀਤ ਸਿੰਘ ਬ੍ਰਹਮਪੁਰਾ ਆਪਣੀ ਸਮੁੱਚੀ ਟੀਮ ਨਾਲ ਵਾਪਸ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਆਪਦੀ ਰਿਹਾਇਸ਼ ਵਿਖੇ ਹੋਏ ਸਾਦੇ ਪ੍ਰੋਗਰਾਮ ਦੌਰਾਨ ਸਰਦਾਰ ਬ੍ਰਹਮਪੁਰਾ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋਏ। ਉਹਨਾਂ ਨੁੰ ਅਕਾਲੀ ਦਲ ਦਾ ਮੀਤ ਸਰਪ੍ਰਸਤ ਨਿਯੁਕਤ ਕੀਤਾ ਗਿਆ ਹੈ। ਸੰਯੁਕਤ ਅਕਾਲੀ ਦਲ ਦੇ ਹੋਰ ਆਗੂ ਜੋ ਮੁੜ ਮਾਂ ਪਾਰਟੀ ਵਿਚ ਸ਼ਾਮਲ ਹੋਏ, ਉਹਨਾਂ ਵਿਚ ਜਥੇਦਾਰ ਉਜਾਗਰ ਸਿੰਘ ਬਡਾਲੀ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਰਵਿੰਦਰ ਸਿੰਘ ਬ੍ਰਹਮਪੁਰਾ ਜਿਹਨਾਂ ਸਾਰਿਆਂ ਨੂੰ ਮੀਤ ਪ੍ਰਧਾਨ, ਕਰਨੈਲ ਸਿੰਘ ਪੀਰਮੁਹੰਮਦ ਨੂੰ ਜਨਰਲ ਸਕੱਤਰ ਅਤੇ ਬੁਲਾਰਾ, ਜਥੇਦਾਰ ਮਨਮੋਹਨ ਸਿੰਘ ਸਠਿਆਲਾ ਨੁੰ ਜਨਰਲ ਸਕੱਤਰ, ਗੋਪਾਲ ਸਿੰਘ ਜਾਨੀਆਂ ਨੁੰ ਜਥੇਬੰਦਕ ਸਕੱਤਰ, ਗੁਰਪੀਤ ਸਿੰਘ ਕਲਕੱਤਾ ਨੂੰ ਜੁਆਇੰਟ ਸਕੱਤਰ ਅਤੇ ਜਗਰੂਪ ਸਿੰਘ ਚੀਮਾ ਨੁੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।
Sukhdev Dhindsa ਦੇ ਬਿਆਨ ਨੇ ਹਿਲਾਤੀ ਸਿਆਸਤ, ਆਇਆ ਪਹਿਲਾਂ ਵੱਡਾ ਬਿਆਨ || D5 Channel Punjabi
ਇਸ ਮੌਕੇ ਸਰਦਾਰ ਬ੍ਰਹਮਪੁਰਾ ਨੇ ਕਿਹਾ ਕਿ ਮੈਂ ਉਸੇ ਤਰੀਕੇ ਆਪਣੀ ਮਾਂ ਪਾਰਟੀ ਤੋਂ ਕੁਝ ਸਮੇਂ ਲਈ ਛੁੱਟੀ ’ਤੇ ਗਿਆ ਸੀ ਜਿਵੇਂ ਫੌਜੀ ਜਾਂਦੇ ਹਨ ਤੇ ਫਿਰ ਕੁਝ ਸਮੇਂ ਬਾਅਦ ਵਾਪਸ ਆਪਣੀ ਬਟਾਲੀਅਨ ਵਿਚ ਪਰਤ ਆਉਂਦੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਪੰਥ ਤੇ ਪੰਜਾਬ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ ਅਤੇ ਹੁਣ ਪਾਰਟੀ ਨੁੰ ਮਜ਼ਬੂਤ ਕਰਨਾ ਸਾਡੀ ਜ਼ਿੰਮੇਵਾਰੀ ਬਣਦੀ ਹੈ। ਉਹਨਾਂ ਕਿਹਾ ਕਿ ਅਸੀਂ ਘਰ ਘਰ ਜਾ ਕੇ ਸੂਬੇ ਵਿਚ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਕਰਾਂਗੇ। ਉਘੇ ਸਿਆਸਤਦਾਨ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਭਰਵੀਂ ਸ਼ਲਾਘਾ ਕਰਦਿਆਂ ਉਹਨਾਂ ਨੁੰ ‘ਬਾਬਾ ਬੋਹੜ’ ਕਹਿ ਕੇ ਸੰਬੋਧਨ ਕੀਤਾ। ਉਹਨਾਂ ਨੇ ਸਪਸ਼ਟ ਕੀਤਾ ਕਿ ਭਾਵੇਂ ਉਹਨਾਂ ਗਲਤੀ ਕਰ ਲਈ ਸੀ ਪਰ ਇਹ ਜਾਣ ਬੁੱਝ ਕੇ ਨਹੀਂ ਕੀਤੀ ਸੀ ਅਤੇ ਪਾਰਟੀ ਨੁੰ ਉਹਨਾਂ ਨੁੰ ਹੋਈਆਂ ਗਲਤੀਆਂ ਲਈ ਮੁਆਫ ਕਰ ਦੇਣਾ ਚਾਹੀਦਾ ਹੈ। ਅਕਾਲੀ ਦਲ ਦੇ ਸਰਪ੍ਰਸਤ ਨੇ ਕਿਹਾ ਕਿ ਜੇਕਰ ਉਹ ਪੰਜ ਵਾਰ ਮੁੱਖ ਮੰਤਰੀ ਬਣੇ ਹਨ ਤਾਂ ਇਸ ਵਿਚ ਸਰਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਵੱਡਾ ਰੋਲ ਰਿਹਾਹੈ। ਬ੍ਰਹਮਪੁਰਾ ਸਾਹਿਬ ਅਕਾਲੀ ਸਨ ਤੇ ਅਕਾਲੀ ਹੀ ਰਹਿਣਗੇ।
CM ਚੰਨੀ ਦੀ ਕਿਸਾਨਾਂ ਨਾਲ ਮੀਟਿੰਗ ! ਦੇਖੋ ਅੰਦਰੋ Exclusive ਤਸਵੀਰਾਂ || D5 Channel Punjabi
ਉਹਨਾਂ ਕਿਾ ਕਿ ਮੈਨੁੰ ਅੱਜ ਬਹੁਤ ਖੁਸ਼ੀ ਹੋ ਰਹੀ ਹੈ ਕਿ ਦੋਵੇਂ ਭਰਾ ਫਿਰ ਇਕੱਠੇ ਹੋਏ ਹਾਂ। ਉਹਨਾਂ ਕਿਹਾ ਕਿ ਭਾਵੇਂ ਪਹਿਲਾਂ ਕੁਝ ਖਾਮੀਆਂ ਰਹਿ ਗਈਆਂ ਸਨ ਪਰ ਹੁਣ ਸਾਡੇ ਦਿਲ ਫਿਰ ਮਿਲ ਗਏ ਹਨ। ਸਰਦਾਰ ਬਾਦਲ ਨੇ ਕਿਹਾ ਕਿ ਸਰਦਾਰ ਬ੍ਰਹਮਪੁਰਾ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੁੰ ਵੱਡੀ ਮਜ਼ਬੂਤੀ ਮਿਲੀ ਹੈ। ਉਹਨਾਂ ਕਿਹਾ ਕਿ ਮੈਂ ਆਪਣੀ ਪਾਰਟੀ ਛੱਡ ਕੇ ਗਏ ਹੋਰ ਅਕਾਲੀ ਆਗੂਆਂ ਨੁੰ ਵੀ ਅਪੀਲ ਕਰਦਾ ਹਾਂ ਕਿ ਉਹ ਸਰਦਾਰ ਬ੍ਰਹਮਪੁਰਾ ਵੱਲੋਂ ਚੁਣੇ ਮਾਰਗ ’ਤੇ ਚੱਲਣ। ਉਹਨਾਂ ਕਿਹਾ ਕਿ ਭਾਵੇਂ ਅਕਾਲੀ ਦਲ ’ਤੇ ਸਿਆਸੀ ਅਤੇ ਧਾਰਮਿਕ ਮੁਹਾਜ਼ ’ਤੇ ਹਮਲੇ ਬੋਲੇ ਗਏ ਪਰ ਪਾਰਟੀ ਪੰਜਾਬੀਆਂ ਦੀ ਡੱਟ ਕੇ ਸੇਵਾ ਕਰਦੀ ਰਹੀ। ਉਹਨਾਂ ਕਿਹਾ ਕਿ ਜਿੰਨੀ ਵਾਰ ਸਾਡੇ ’ਤੇ ਹਮਲੇ ਹੋਏ, ਅਸੀਂ ਹੋਰ ਮਜ਼ਬੂਤ ਹੋ ਕੇ ਨਿਤਰੇ ਹਾਂ। ਉਹਨਾਂ ਕਿਹਾ ਕਿ ਇੰਦਰਾ ਗਾਂਧੀ ਵੀ ਸਾਡਾ ਮਨੋਬਲ ਨਹੀਂ ਤੋੜ ਸਕੀ। ਕਾਂਗਰਸ ਪਾਰਟੀ ਵੱਲੋਂ ਸਾਡੇ ਖਿਲਾਫ ਦਰਜ ਕੀਤੇ ਜਾ ਰਹੇ ਝੂਠੇ ਕੇਸ ਕਿੇ ਵੀ ਤਰੀਕੇ ਸਾਨੁੰ ਸਾਡੇ ਟੀਚੇ ਤੋਂ ਨਹੀਂ ਖੁੰਝਾ ਸਕਦੇ।
ਮਜੀਠੀਆ ਮਾਮਲੇ ‘ਚ ਵੱਡਾ ਮੋੜ, ਨਹੀਂ ਜਾਵੇਗਾ ਹੁਣ ਜੇਲ੍ਹ? ਰਾਤੋਂ ਰਾਤ ਬਾਦਲਾਂ ਨੇ ਲਾਤੀ ਸਕੀਮ!D5 Channel Punjabi
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੁੰ ਸਰਦਾਰ ਬ੍ਰਹਮਪੁਰਾ ਦੇ ਤਜ਼ਰਬੇ ਤੋਂ ਵੱਡਾ ਲਾਭ ਮਿਲੇਗਾ ਤੇ ਸਰਦਾਰ ਬ੍ਰਹਮਪੁਰਾ ਉਹਨਾਂ ਲਈ ਪਿਤਾ ਸਮਾਨ ਹਨ। ਉਹਨਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਪੰਥ ਅਤੇ ਪੰਜਾਬ ’ਤੇ ਕੇਂਦਰ ਸਰਕਾਰ, ਪੰਜਾਬ ਤੇ ਦਿੱਲੀ ਸਰਕਾਰ ਸਮੇਤ ਤਿੰਨ ਸਰਕਾਰਾਂ ਵੱਲੋਂ ਬੋਲੇ ਹੱਲੇ ਦੇ ਮੱਦੇਨਜ਼ਰ ਸਾਰੀਆਂ ਪੰਥਕ ਧਿਰਾਂ ਦੀ ਇਕਜੁੱਟਤਾ ਦਾ ਸੱਦਾ ਦਿੱਤਾ ਹੈ। ਉਹਨਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਪੰਥ ਅਤੇ ਪੰਜਾਬ ਦੀ ਪ੍ਰਤੀਨਿਧ ਪਾਰਟੀ ਹੈ ਜੋ ਮੀਰੀ ਪੀਰੀ ਦੇ ਸਿਧਾਂਤ ਮੁਤਾਬਕ ਚਲਦੀ ਹੈ ਤੇ ਉਹਨਾਂ ਨੇ ਸਭ ਨੁੰ ਇਕਜੁੱਟ ਹੋਣ ਦੀ ਅਪੀਲ ਕੀਤੀ ਤਾਂ ਜੋ ‘ਪੰਥ ਦੀ ਸਰਕਾਰ’ ਬਣ ਸਕੇ। ਇਸ ਮੌਕੇ ਹਾਜ਼ਰ ਹੋਰ ਸੀਨੀਅਰ ਆਗੂਆਂ ਵਿਚ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਤੇ ਐਨ ਕੇ ਸ਼ਰਮਾ ਸ਼ਾਮਲ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.