PunjabTop News

ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ ‘ਤੇ ਚੜ੍ਹੇ ਅਧਿਆਪਕ

ਲੁਧਿਆਣਾ ‘ਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਅਧਿਆਪਕ ਪਾਣੀ ਦੀ ਟੈਂਕੀ ‘ਤੇ ਚੜ੍ਹੇ। ਜਵਾਹਰ ਨਗਰ ਸਥਿਤ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਗੁੱਸਾ ਜ਼ਾਹਰ ਕੀਤਾ ਜਾ ਰਿਹਾ ਹੈ। ਦੋ ਮਰਦ ਅਤੇ ਔਰਤਾਂ ਅਧਿਆਪਕ ਟੈਂਕੀ ‘ਤੇ ਚੜ੍ਹ ਗਏ ਹਨ। ਸੀਐਮ ਭਗਵੰਤ ਮਾਨ ਨਾਲ ਮੀਟਿੰਗ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਕੱਚੇ ਅਧਿਆਪਕਾਂ ਦੀ ਮੰਗ ਹੈ ਕਿ ਉਨ੍ਹਾਂ ਦੀ ਮੀਟਿੰਗ ਮੁੱਖ ਮੰਤਰੀ ਨਾਲ ਕਰਵਾਈ ਜਾਵੇ। ਇਸ ਦੌਰਾਨ ਜਿਲ੍ਹਾ ਪ੍ਰਧਾਨ ਗੁਰਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਕੇ ਤਨਖਾਹ ਵਿੱਚ ਵਾਧਾ ਕੀਤਾ ਗਿਆ ਹੈ ਪਰ ਅੱਜ ਵੀ 150 ਅਜਿਹੇ ਕੱਚੇ ਅਧਿਆਪਕ ਹਨ ਜੋ ਕਿ 10 ਸਾਲ ਪੂਰੇ ਕਰਨ ਤੋਂ ਬਾਅਦ ਵੀ ਸਿਰਫ 6000 ਰੁਪਏ ਪ੍ਰਤੀ ਮਹੀਨਾ ਕੰਮ ਕਰਨ ਲਈ ਮਜਬੂਰ ਹਨ, ਜਿਸ ਨਾਲ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਵੀ ਬੜਾ ਔਖਾ ਹੁੰਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button