PunjabPunjabTop News

ਪੱਛੜੀਆਂ ਸ੍ਰੇਣੀਆਂ ਲਈ 11 ਨਵੇਂ ਭਲਾਈ ਬੋਰਡਾਂ ਦਾ ਗਠਨ

ਪੱਛੜੀਆਂ ਸ੍ਰੇਣੀਆਂ ਲਈ 11 ਨਵੇਂ ਭਲਾਈ ਬੋਰਡਾਂ ਦਾ ਗਠਨ

ਸੂਬਾ ਸਰਕਾਰ ਪੱਛੜੀਆਂ ਸ੍ਰੇਣੀਆਂ ਦੀ ਸਮਾਜਿਕ ਤੇ ਆਰਥਿਕ ਤਰੱਕੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ’। ਇਹ ਗੱਲ ਮਲਕੀਤ ਸਿੰਘ ਥਿੰਦ, ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਨੇ ਪੰਜਾਬ ਭਵਨ ਵਿਚ ਪੱਛੜੀਆਂ ਸ੍ਰੇਣੀਆਂ ਲਈ ਨਵ-ਗਠਿਤ 11 ਬੋਰਡਾਂ ਦੇ ਚੇਅਰਮੈਨ, ਵਾਈਸ ਚੇਅਰਮੈਨ ਤੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਕਹੀ। ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਸਹਿਯੋਗ ਨਾਲ ਪਹਿਲਾਂ ਹੀ ਕਈ ਭਲਾਈ ਕਾਰਜ ਕੀਤੇ ਜਾ ਰਹੇ ਹਨ ਤੇ ਹੁਣ ਨਵੇਂ ਬੋਰਡਾਂ ਦੀ ਸਥਾਪਨਾ ਨਾਲ ਇਹ ਯਤਨ ਹੋਰ ਮਜ਼ਬੂਤ ਹੋਣਗੇ।ਮੀਟਿੰਗ ਦੌਰਾਨ ਬੈਕਫਿੰਕੋ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਸਵੈ-ਰੋਜ਼ਗਾਰ ਲਈ ਘੱਟ ਵਿਆਜ ਦਰਾਂ ‘ਤੇ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ। ਇਸ ਤਹਿਤ ਕਰਿਆਨੇ ਦੀਆਂ ਦੁਕਾਨਾਂ, ਡੇਅਰੀ ਫਾਰਮਿੰਗ ਵਰਗੀਆਂ ਗਤੀਵਿਧੀਆਂ ਲਈ 18 ਤੋਂ 55 ਸਾਲ ਦੇ ਪੰਜਾਬ ਦੇ ਵਸਨੀਕ ਯੋਗ ਹਨ। ਅਸ਼ੀਰਵਾਦ ਸਕੀਮ ਸਬੰਧੀ ਦੱਸਿਆ ਗਿਆ ਕਿ ਸਾਲ 2025-26 ਦੌਰਾਨ 89 ਕਰੋੜ ਰੁਪਏ ਜਾਰੀ ਕਰ ਕੇ 17,533 ਲਾਭਪਾਤਰੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ। ਇਸੇ ਤਰ੍ਹਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਓਬੀਸੀ ਅਧੀਨ 12.59 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ ਅਤੇ ਐੱਨਐੱਸਪੀ ਪੋਰਟਲ ਰਾਹੀਂ 10,092 ਵਿਦਿਆਰਥੀਆਂ ਨੇ ਅਰਜ਼ੀਆਂ ਦਿੱਤੀਆਂ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਓਬੀਸੀ ਵਿਦਿਆਰਥੀਆਂ ਲਈ ਹੋਸਟਲਾਂ ਦੀ ਉਸਾਰੀ ਲਈ ਪ੍ਰਸਤਾਵ ਕੇਂਦਰ ਸਰਕਾਰ ਕੋਲ ਭੇਜੇ ਗਏ ਹਨ ਅਤੇ ਜਲਦੀ ਹੀ ਫੰਡ ਪ੍ਰਾਪਤ ਹੋਣ ਦੀ ਉਮੀਦ ਹੈ। ਸਰਕਾਰੀ ਨੌਕਰੀਆਂ ਅਤੇ ਦਾਖਲਿਆਂ ਵਿਚ ਪੱਛੜੀਆਂ ਸ੍ਰੇਣੀਆਂ ਲਈ ਰਿਜ਼ਰਵੇਸ਼ਨ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button