Breaking NewsD5 specialNewsPoliticsPunjab

ਪੱਤਰਕਾਰ ਦੇ ਕਤਲ ਮਾਮਲੇ ‘ਚ ਚੰਦੂਮਾਜਰਾ ਨੇ ਖੋਲ੍ਹਤੇ ਪੁਲਿਸ ਦੇ ਗੁੱਝੇ ਭੇਦ!

ਨਵਾਂਸ਼ਹਿਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਾਰਾ ਨੇ ਸਨਪ੍ਰੀਤ ਮਾਂਗਟ ਦੇ ਕਤਲ ਸਬੰਧੀ ਸਰਕਾਰ ਕੋਲੋਂ ਸੀ. ਬੀ. ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਨਪ੍ਰੀਤ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦੀ ਵੀ ਅਪੀਲ ਕੀਤੀ।

ਵੱਡੇ ਕਾਂਗਰਸੀ MLA ਦਾ ਕਰੀਬੀ ਹਜਾਰਾਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ!, ਤਸਵੀਰਾਂ ਵੀ ਆਈਆਂ ਸਾਹਮਣੇ

ਦਰਅਸਲ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਲਕਾ ਵਿਧਾਇਕ ਡਾ. ਐੱਸ. ਕੇ. ਸੁਖੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫਦ ਨੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੂੰ ਰਾਹੋਂ ਵਾਸੀ ਸਾਬਕਾ ਪੱਤਰਕਾਰ ਸਨਪ੍ਰੀਤ ਮਾਂਗਟ ਦੀ ਬੇਰਹਿਮੀ ਨਾਲ ਹੋਈ ਹੱਤਿਆ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਅਤੇ ਉਸ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਨੂੰ ਲੈ ਕੇ ਇਕ ਮੰਗ ਪੱਤਰ ਸੌਂਪਿਆ।

ਦੇਖੋ Live ਹੋ ਕੇ ਕਿਉਂ ਰੋਣ ਲਈ ਮਜਬੂਰ ਹੋਏ Balwant Singh Ramuwalia ! D5 Channel Punjabi

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਡੀ. ਸੀ. ਨੂੰ ਦਿੱਤੇ ਮੰਗ ਪੱਤਰ ‘ਚ ਦੱਸਿਆ ਕਿ ਬਹੁਤ ਬੇਰਹਿਮੀ ਨਾਲ ਕਤਲ ਕੀਤੇ ਗਏ ਸਨਪ੍ਰੀਤ ਸਿੰਘ ਦੇ ਮਾਮਲੇ ‘ਚ ਪੁਲਸ ਨੇ ਪਹਿਲਾ ਸੜਕ ਹਾਦਸੇ ਦਾ ਮਾਮਲਾ ਦਰਜ ਕੀਤਾ ਸੀ ਪਰ ਜਦੋਂ ਪੋਸਟਮਾਰਟਮ ਦੀ ਰਿਪੋਰਟ ‘ਚ 14 ਤੇਜ਼ਧਾਰ ਹੱਥਿਆਰਾਂ ਦੇ ਜ਼ਖਮ ਹੋਣ ਸਬੰਧੀ ਜਾਣਕਾਰੀ ਸਾਹਮਣੇ ਆਈ ਤਾਂ ਪੁਲਸ ਨੇ ਹੱਤਿਆ ਦਾ ਮਾਮਲਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button