ਫਗਵਾੜਾ ‘ਚ ਬੁੱਧਵਾਰ ਸਵੇਰੇ ਵੰਦੇ ਭਾਰਤ ਐਕਸਪ੍ਰੈਸ ਟਰੇਨ ‘ਤੇ ਪੱਥਰਬਾਜ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਪੱਥਰਬਾਜ਼ੀ ਤੋਂ ਬਾਅਦ ਰੇਲ ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ ਟਰੇਨ ਦੇ ਸੀ-3 ਕੋਚ ‘ਤੇ ਪਥਰਾਅ ਕੀਤਾ ਗਿਆ, ਜਿਸ ‘ਚ ਦੋ ਖਿੜਕੀਆਂ ਦੇ ਸ਼ੀਸ਼ੇ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ। ਰੇਲਗੱਡੀ ਦੇ ਸੀ3 ਕੋਚ ਵਿੱਚ ਸਫ਼ਰ ਕਰ ਰਹੇ ਗੁਰੂਗ੍ਰਾਮ ਦੇ ਵਸਨੀਕ ਪੂਨਮ ਕਾਲੜਾ ਅਤੇ ਡਾਲੀ ਠੁਕਰਾਲ ਨੇ ਦੱਸਿਆ ਕਿ ਜਦੋਂ ਉਹ ਫਗਵਾੜਾ ਤੋਂ ਦਿੱਲੀ ਜਾਣ ਵਾਲੀ ਵੰਦੇ ਭਾਰਤ ਟਰੇਨ ਐਕਸਪ੍ਰੈਸ ਵਿੱਚ ਸਵਾਰ ਹੋਏ ਤਾਂ ਉਨ੍ਹਾਂ ਦੇ ਨਾਲ ਵਾਲੀ ਸੀਟ ਦੇ ਕੋਲ ਇੱਕ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ। ਉਸ ਨੇ ਦੱਸਿਆ ਕਿ ਕੁਝ ਸਮੇਂ ਤੱਕ ਕਿਸੇ ਨੂੰ ਪਤਾ ਨਹੀਂ ਲੱਗਾ ਕਿ ਕੀ ਹੋਇਆ ਹੈ। ਪਰ ਬਾਅਦ ‘ਚ ਪਤਾ ਲੱਗਾ ਕਿ ਵੰਦੇ ਭਾਰਤ ਐਕਸਪ੍ਰੈਸ ਟਰੇਨ ਦੇ ਸੀ3 ਕੋਚ ‘ਤੇ ਬਾਹਰੋਂ ਆਏ ਅਣਪਛਾਤੇ ਵਿਅਕਤੀਆਂ ਨੇ ਪਥਰਾਅ ਕੀਤਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.