ਫਤਿਹਗੜ੍ਹ ਸਾਹਿਬ ਵਿਖੇ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ ਆਰੰਭ

ਫਤਿਹਗੜ੍ਹ ਸਾਹਿਬ : ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਆਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ 12 ਮਈ 1710 ਈਸਵੀ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਚੱਪੜਚਿੜੀ ਦੇ ਮੈਦਾਨ ਤੋਂ ਚੱਲ ਕੇ ਸਰਹੱਦ ਪਹੁੰਚ ਕੇ ਵਜ਼ੀਰ ਨੂੰ ਸੋਧ ਕੇ ਜ਼ੁਲਮ ਦਾ ਖਾਤਮਾ ਕੀਤਾ ਸੀ। ਉਨ੍ਹਾਂ ਦੱਸਿਆ ਕਿ 14 ਮਈ ਨੂੰ ਸ੍ਰੀ ਆਖੰਡ ਪਾਠਾਂ ਭੋਗ ਪਾਏ ਜਾਣਗੇ ਅਤੇ ਕਰੋਨਾ ਕਾਰਨ ਇਸ ਵਾਰ ਡਿਸਟੈਂਸ ਰੱਖਦੇ ਹੋਏ ਖਾਲਸਾ ਫਤਹਿ ਮਾਰਚ ਨਹੀਂ ਕੱਢਿਆ ਜਾਵੇਗਾ।
Punjab ਦਾ ਬੇੜਾ ਗਰਕ ਕਰਨ ਲੱਗੇ ਲੀਡਰ! ਕਰੋਨਾ ‘ਚ 2 ਹਜ਼ਾਰ ਕਰੋੜ ਦਾ ਘਪਲਾ! Latest News- D5 Channel Punjab
ਜਿਸ ਲਈ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਘਰਾਂ ਵਿੱਚ ਰਹਿ ਕੇ ਹੀ ਟੀ.ਵੀ ਦੇ ਮਾਧਿਅਮ ਰਾਹੀਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਜਾਵੇ। ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਦੱਸਿਆ ਕਿ ਫਤਿਹਗੜ੍ਹ ਸਾਹਿਬ ਗੁਰਦੁਆਰਾ ਦੇ ਨੇੜੇ ਜਿੱਥੇ ਟਿੱਬਾ ਹੈ ਉੱਥੇ ਮੁਗ਼ਲਾਂ ਦੇ ਮਹਿਲ ਹੁੰਦੇ ਸੀ। ਉੱਥੇ ਨਿਸ਼ਾਨ ਲਗਾਇਆ ਜਾਵੇਗਾ। ਇਸ ਮੌਕੇ ਮੈਨੇਜਰ ਨੱਥਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਅਕਾਲ ਤਖ਼ਤ ਦਰਬਾਰ ਸਾਹਿਬ ਤੋਂ ਵੀ ਰਾਗੀ ਜਥੇ ਕੀਰਤਨ ਕਰਨ ਲਈ ਪਹੁੰਚਣਗੇ। ਉਥੇ ਹੀ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਦੇ ਵਿੱਚ ਰਹਿ ਕੇ ਨਾਮ ਸਿਮਰਨ ਕੀਤਾ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.