ਫਰਜ਼ੀ ਆਗੂ ਅਤੇ ਫਰਜ਼ੀ ਅੰਕੜੇ- ਪਰਗਟ ਸਿੰਘ ਵੱਲੋਂ ਗਲਤ ਅੰਕੜੇ ਪੇਸ਼ ਕਰਨ ਲਈ ਮਨੀਸ਼ ਸਿਸੋਦੀਆ ਦੀ ਨਿੰਦਾ

ਚੰਡੀਗੜ੍ਹ: ਆਮ ਆਦਮੀ ਪਾਰਟੀ `ਤੇ ਮੁੜ ਹਮਲਾ ਬੋਲਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਕਿਹਾ ਕਿ ਫਰਜ਼ੀ ਆਗੂ ਲੋਕਾਂ ਨੂੰ ਗੁੰਮਰਾਹ ਕਰਨ ਲਈ ਫਰਜ਼ੀ ਅੰਕੜੇ ਪੇਸ਼ ਕਰ ਰਹੇ ਹਨ।ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਨੇ ਉਮੀਦ ਜਤਾਈ ਕਿ ਦਿੱਲੀ ਦੇ ਸਿੱਖਿਆ ਮੰਤਰੀ ਵੱਲੋਂ 250 ਸਕੂਲਾਂ ਦੇ ਟਿਕਾਣਿਆਂ ਸਬੰਧੀ ਜਾਰੀ ਕੀਤੀ ਗਈ ਸੂਚੀ ਸਹੀ ਸੀ। ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸ੍ਰੀ ਸਿਸੋਦੀਆ ਨੂੰ ਜਵਾਬ ਦੇਣ ਦੀ ਇੰਨੀ ਕਾਹਲੀ ਵਿੱਚ ਸਨ ਕਿ ਉਨ੍ਹਾਂ ਨੇ ਉਨ੍ਹਾਂ (ਪਰਗਟ ਸਿੰਘ) ਵੱਲੋਂ ਜੋ ਲਿਖਿਆ ਉਹ ਪੜ੍ਹਿਆ ਹੀ ਨਹੀਂ। ਉਨ੍ਹਾਂ ਕਿਹਾ ਕਿ ਸ੍ਰੀ ਸਿਸੋਦੀਆ ਨੇ ਸਪੱਸ਼ਟ ਤੌਰ `ਤੇ ਕਿਹਾ ਸੀ ਕਿ ਉਹ ਨੈਸ਼ਨਲ ਪਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ.) 2021 ਦੇ ਮਾਪਦੰਡਾਂ ਮੁਤਾਬਕ ਤੁਲਨਾ ਕਰਨਗੇ।ਪਰਗਟ ਸਿੰਘ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਸਕੂਲ-ਵਾਰ ਦਾਖਲਾ ਨੰਬਰ, ਪੱਕੇ ਅਧਿਆਪਕਾਂ ਅਤੇ ਖਾਲੀ ਅਸਾਮੀਆਂ, ਦਸਵੀਂ ਦੇ ਨਤੀਜਿਆਂ ਅਤੇ ਪ੍ਰਿੰਸੀਪਲਾਂ ਦੇ ਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਸੀ।
ਉਨ੍ਹਾਂ ਨੇ ਸ੍ਰੀ ਸਿਸੋਦੀਆ ਨੂੰ 2013-14 ਤੋਂ 2019-20 ਤੱਕ ਦੇ ਅੰਕੜਿਆਂ ਦਾ ਜ਼ਿਕਰ ਕਰਨ ਲਈ ਵੀ ਕਿਹਾ ਤਾਂ ਜੋ ਸਾਰੀ ਤਸਵੀਰ ਸਪੱਸ਼ਟ ਹੋ ਸਕੇ। ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਇਹੋ ਜਾਣਕਾਰੀ ਮੰਗੀ ਸੀ ਪਰ ਉਹ ਹੈਰਾਨ ਹਨ ਕਿ ਉਹ ਕੀ ਲੁਕਾ ਰਹੇ ਹਨ।ਪਰਗਟ ਸਿੰਘ ਨੇ ਕਿਹਾ ਕਿ ਜੇ ਅੰਕੜਿਆਂ ਵਿੱਚ ਫ਼ਰਕ ਪਾਇਆ ਗਿਆ ਤਾਂ ਉਹ ਦਿੱਲੀ ਦੇ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਭੱਜਣ ਨਹੀਂ ਦੇਣਗੇ। ਵਿਦਿਆਰਥੀਆਂ ਲਈ ਉਹ ਸਿੱਖਿਆ ਵਿੱਚ ਕੀ ਸੁਧਾਰ ਕਰਨਗੇ? ਉਨ੍ਹਾਂ ਕਿਹਾ ਕਿ ਜਦੋਂ ਪ੍ਰਿੰਸੀਪਲ ਹੀ ਨਹੀਂ ਹਨ ਤਾਂ ਉਹ ਸਿਖਲਾਈ `ਤੇ ਕਿਸ ਨੂੰ ਭੇਜ ਰਹੇ ਹਨ? ਸ੍ਰੀ ਪਰਗਟ ਸਿੰਘ ਨੇ ਅੱਗੇ ਕਿਹਾ ਕਿ ਜਦੋਂ ਬੱਚੇ ਦਸਵੀਂ ਵਿੱਚ ਫੇਲ੍ਹ ਹੋ ਗਏ ਤਾਂ ਫਿਰ ਉਚੇਰੀ ਸਿੱਖਿਆ ਲਈ ਕੌਣ ਜਾਵੇਗਾ? ਉਨ੍ਹਾਂ ਕਿਹਾ ਕਿ ਜਦੋਂ ਨਵਾਂ ਸਕੂਲ ਹੀ ਨਹੀਂ ਹੈ ਤਾਂ ਬੁਨਿਆਦੀ ਢਾਂਚੇ ਦੀ ਗੱਲ ਕਿਉਂ ਕੀਤੀ ਜਾਵੇ?ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ ਸ੍ਰੀ ਸਿਸੋਦੀਆ ਇਨ੍ਹਾਂ ਨੁਕਤਿਆਂ `ਤੇ ਚਰਚਾ ਕਰਨ ਤੋਂ ਝਿਜਕਦੇ ਹੋ ਸਕਦੇ ਹਨ, ਇਸ ਲਈ ਉਨ੍ਹਾਂ ਨੇ ਕੇਜਰੀਵਾਲ ਨੂੰ ਸਹੀ ਸੂਚੀ ਦੇਣ ਦੀ ਬੇਨਤੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਆਓ ਅਸੀਂ ਇੱਕ ਵਾਰ ਫੈਸਲਾ ਕਰੀਏ ਕਿ ਕੌਣ “ਅਸਲੀ” ਅਤੇ ਕੌਣ “ਨਕਲੀ” ਆਮ ਆਦਮੀ ਹੈ।
Since @msisodia ji might be reluctant to discuss these points, I will request @ArvindKejriwal to give the complete list. Let us decide once for all who is “real” and who is “fake” Aam Aadmi. (5/5)
— Pargat Singh (@PargatSOfficial) November 29, 2021
When der is decline in number of students, what education reform are you doing?When there are no principals, who are you sending on training? When students are failing in 10th who is going for higher education? Why to talk about infrastructure when there are no new schools? (4/5)
— Pargat Singh (@PargatSOfficial) November 29, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.