PunjabTop News

ਫਰੀਦਕੋਟ ਵਿੱਚ ਬੇਅਦਬੀ ਮਾਮਲੇ ‘ਚ ਰਾਮ ਰਹੀਮ ਦੀ ਅਰਜ਼ੀ ਰੱਦ

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਦੇ ਫਰੀਦਕੋਟ ਵਿੱਚ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਰਾਮ ਰਹੀਮ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਰਾਮ ਰਹੀਮ ਨੇ ਇਸ ਮਾਮਲੇ ‘ਚ ਅਦਾਲਤ ਤੋਂ ਸੀਬੀਆਈ ਦੀ ਕਲੋਜ਼ਰ ਰਿਪੋਰਟ ਸਮੇਤ ਕੁਝ ਹੋਰ ਦਸਤਾਵੇਜ਼ਾਂ ਦੀ ਮੰਗ ਕੀਤੀ ਸੀ। ਪਰ ਅਦਾਲਤ ਵੱਲੋਂ ਇਸ ਮੰਗ ਨੂੰ ਰੱਦ ਕਰ ਦਿੱਤਾ ਗਿਆ ਹੈ।ਦੱਸਣਯੋਗ ਹੈ ਕਿ ਸਾਲ 2015 ਵਿੱਚ ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰਾਂ ਖ਼ਿਲਾਫ਼  ਬੇਅਦਬੀ ਦੇ ਮਾਮਲੇ ਵਿੱਚ ਲੰਬਿਤ ਕੇਸ ਦੀ ਸੁਣਵਾਈ ਪੰਜਾਬ ਤੋਂ ਤਬਦੀਲ ਚੰਡੀਗੜ੍ਹ ਕਰ ਦਿੱਤੀ ਸੀ।

ਪਟੀਸ਼ਨਕਰਤਾਵਾਂ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਸੀ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਇਸ ਤੋਂ ਬਾਅਦ ਕੇਸ ਨੂੰ ਸੁਣਵਾਈ ਲਈ ਪੰਜਾਬ ਤੋਂ ਬਾਹਰ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਸੀ।ਦੱਸਣਯੋਗ ਹੈ ਕਿ ਬੇਅਦਬੀ ਕਾਂਡ ਦੇ ਮੁਲਜ਼ਮ ਪ੍ਰਦੀਪ ਸਿੰਘ ਦੀ ਨਵੰਬਰ 2022 ਵਿੱਚ ਕੋਟਕਪੂਰਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਡੇਰਾ ਪੈਰੋਕਾਰਾਂ ਸੁਖਜਿੰਦਰ ਸਿੰਘ, ਸ਼ਕਤੀ ਸਿੰਘ, ਰਣਜੀਤ ਸਿੰਘ, ਨਿਸ਼ਾਨ ਸਿੰਘ, ਬਲਜੀਤ ਸਿੰਘ, ਰਣਦੀਪ ਸਿੰਘ ਅਤੇ ਨਰਿੰਦਰ ਕੁਮਾਰ ਸ਼ਰਮਾ ਵੱਲੋਂ ਸੁਪਰੀਮ ਕੋਰਟ ਵਿੱਚ ਤਬਾਦਲਾ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਦੋਸ਼ੀਆਂ ਨੇ ਬੇਅਦਬੀ ਦੇ ਤਿੰਨ ਮਾਮਲਿਆਂ ਦੇ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button