PunjabTop News

ਫ਼ਤਿਹਗੜ੍ਹ ਸਾਹਿਬ ਬੱਸ ਹਾਦਸੇ ‘ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰਗਟਾਇਆ ਡੂੰਘਾ ਦੁੱਖ, SGPC ਨੂੰ ਪੀੜਤ ਪਰਿਵਾਰਾਂ ਦੀ ਮਦਦ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੀ ਰਾਤ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਇਲਾਕੇ ਵਿੱਚ ਸ੍ਰੀ ਅਨੰਦਪੁਰ ਸਾਹਿਬ ਤੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਨਤਮਸਤਕ ਹੋ ਕੇ ਵਾਪਸ ਪਰਤ ਰਹੀ ਸੰਗਤ ਦੀ ਬੱਸ ਪਲਟਣ ਕਾਰਨ ਅਕਾਲ ਚਲਾਣਾ ਕਰ ਗਏ ਅਤੇ ਜ਼ਖਮੀ ਹੋਏ ਸ਼ਰਧਾਲੂਆਂ ਲਈ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਚਲਾਣਾ ਕਰ ਗਏ ਸ਼ਰਧਾਲੂਆਂ ਲਈ ਅਰਦਾਸ ਕੀਤੀ ਕਿ ਅਕਾਲ ਪੁਰਖ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਉਨ੍ਹਾਂ ਜ਼ਖਮੀ ਹੋਏ ਸ਼ਰਧਾਲੂਆਂ ਦੀ ਸਿਹਤਯਾਬੀ ਲਈ ਵੀ ਅਰਦਾਸ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button