PunjabTop News

ਫ਼ਿਰੋਜ਼ਪੁਰ ‘ਚ ਚੱਲੀਆਂ ਗੋਲੀਆਂ: ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਨੂੰ ਲੈ ਕੇ ‘ਆਪ’ ਤੇ ਕਾਂਗਰਸੀ ਸਮਰਥਕਾਂ ‘ਚ ਝੜਪ, ਸਾਬਕਾ ਵਿਧਾਇਕ ਜ਼ਖ਼ਮੀ

ਫ਼ਿਰੋਜ਼ਪੁਰ ਵਿੱਚ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੇ ਸਮਰਥਕਾਂ ਵਿੱਚ ਝੜਪ ਹੋ ਗਈ। ਫ਼ਿਰੋਜ਼ਪੁਰ ਦੇ ਜ਼ੀਰਾ ਵਿੱਚ ਸਰਪੰਚ ਦੇ ਅਹੁਦੇ ਲਈ ਉਮੀਦਵਾਰ ਨਾਮਜ਼ਦਗੀ ਪੱਤਰ ਭਰਨ ਜਾ ਰਹੇ ਸਨ। ਇਸ ਦੌਰਾਨ ‘ਆਪ’ ਵਿਧਾਇਕ ਨਰੇਸ਼ ਕਟਾਰੀਆ ਅਤੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਸਮਰਥਕਾਂ ਵਿਚਾਲੇ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਪਾਸਿਆਂ ਤੋਂ ਪੱਥਰਬਾਜ਼ੀ ਸ਼ੁਰੂ ਹੋ ਗਈ। ਇਸ ਦੌਰਾਨ ਗੋਲੀਆਂ ਵੀ ਚਲਾਈਆਂ ਗਈਆਂ। ਇਸ ਘਟਨਾ ਵਿੱਚ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਮੇਤ ਪੰਜ ਵਿਅਕਤੀ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਹਮਲੇ ‘ਚ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button