PunjabTop News

ਫ਼ੌਜੀ ‘ਤੇ ਦੇਸ਼ ਨਾਲ ਗ਼ੱਦਾਰੀ ਦਾ ਇਲਜ਼ਾਮ, ISI ਨੂੰ ਖ਼ੁਫ਼ੀਆ ਜਾਣਕਾਰੀ ਦੇਣ ਦੇ ਦੋਸ਼ ਹੇਠ ਪ੍ਰੋਡਕਸ਼ਨ ਵਾਰੰਟ ‘ਤੇ ਲਿਆ

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੁਹਾਲੀ ਨੇ ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਇੱਕ ਸਾਬਕਾ ਫ਼ੌਜੀ, ਗੁਰਪ੍ਰੀਤ ਸਿੰਘ ਉਰਫ਼ ਫ਼ੌਜੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਹੈ। ਗੁਰਪ੍ਰੀਤ ‘ਤੇ ਦੇਸ਼ ਦੀ ਖ਼ੁਫ਼ੀਆ ਜਾਣਕਾਰੀ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀਆਂ ਆਈ ਐੱਸ ਆਈ ਨੂੰ ਮੁਹੱਈਆ ਕਰਵਾਉਣ ਦਾ ਗੰਭੀਰ ਦੋਸ਼ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਮੁਲਜ਼ਮ ਖ਼ਿਲਾਫ਼ ਬੀਐੱਨਐੱਸ ਦੀ ਧਾਰਾ 3, 4 ਅਤੇ 5 ਤਹਿਤ ਕੇਸ ਦਰਜ ਕੀਤਾ ਹੈ। ਹੁਣ ਗੁਰਪ੍ਰੀਤ ਸਿੰਘ ਤੋ ਪੁੱਛਗਿੱਛ ਕਰਕੇ ਇਹ ਪਤਾ ਲਗਾਇਆ ਜਾਵੇਗਾ ਕਿ ਉਹ ਕਦੋਂ ਤੋ ਆਈ ਐੱਸ ਆਈ ਦੇ ਸੰਪਰਕ ਵਿੱਚ ਸੀ ਅਤੇ ਹੁਣ ਤੱਕ ਪਾਕਿਸਤਾਨ ਵਿੱਚ ਬੈਠੇ ਹੈਂਡਲਰਜ਼ ਨੂੰ ਦੇਸ਼ ਦੀ ਕਿਹੜੀ-ਕਿਹੜੀ ਖ਼ੁਫ਼ੀਆ ਜਾਣਕਾਰੀ ਦੇ ਚੁੱਕਾ ਹੈ।

ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਗੁਰਪ੍ਰੀਤ ਸਿੰਘ ਨੂੰ ਕੁਝ ਸਮਾਂ ਪਹਿਲਾਂ ਨਾਰਕੋਟਿਕ ਕੰਟਰੋਲ ਬਿਊਰੋ ਅੰਮ੍ਰਿਤਸਰ ਵੱਲੋਂ ਇੱਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਸਮੇਂ ਤੋ ਉਹ ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਸੀ। ਜੇਲ੍ਹ ਵਿੱਚ ਉਸ ਦੀ ਮੁਲਾਕਾਤ ਪਾਕਿਸਤਾਨ ਵਿੱਚ ਬੈਠੇ ਆਈਐੱਸਆਈ ਹੈਂਡਲਰਾਂ ਲਈ ਕੰਮ ਕਰਨ ਵਾਲੇ ਇੱਕ ਗੁਰਗੇ ਨਾਲ ਹੋਈ ਸੀ। ਇਸੇ ਮੁਲਾਕਾਤ ਤੋ ਬਾਅਦ ਉਹ ਵੀ ISI ਦੇ ਸੰਪਰਕ ਵਿੱਚ ਆਇਆ ਅਤੇ ਉਸ ਨੇ ਦੇਸ਼ ਦੀ ਖ਼ੁਫ਼ੀਆ ਜਾਣਕਾਰੀ ਸਰਹੱਦ ਪਾਰ ਪਹੁੰਚਾਉਣੀ ਸ਼ੁਰੂ ਕਰ ਦਿੱਤੀ।ਮੁਲਜ਼ਮ ਗੁਰਪ੍ਰੀਤ ਸਿੰਘ ਖ਼ੁਦ ਵੀ ਫ਼ੌਜ ਵਿੱਚ ਸੀ ਅਤੇ ਉਸ ਦੀ ਆਖ਼ਰੀ ਪੋਸਟਿੰਗ ਸਿੱਕਮ ਵਿੱਚ ਸੀ, ਇਸ ਲਈ ਉਸ ਨੇ ਆਪਣੇ ਫ਼ੌਜੀ ਸੰਪਰਕਾਂ ਦੀ ਵੀ ਦੁਰਵਰਤੋਂ ਕੀਤੀ। ਉਸ ਨੇ ਆਪਣੇ ਸੰਪਰਕਾਂ ਤੋ ਗੱਲਾਂ-ਬਾਤਾਂ ਵਿੱਚ ਕਈ ਅਹਿਮ ਜਾਣਕਾਰੀਆਂ ਕਢਵਾ ਕੇ ਉਨ੍ਹਾਂ ਨੂੰ ਆਈਐੱਸਆਈ ਹੈਂਡਲਰਾਂ ਤੱਕ ਪਹੁੰਚਾਇਆ। ਇਹਨਾਂ ਜਾਣਕਾਰੀਆਂ ਵਿੱਚ ਭਾਰਤੀ ਫ਼ੌਜ ਕਦੋਂ, ਕਿੱਥੇ ਕਿੰਨੀ ਫੋਰਸ ਤਾਇਨਾਤ ਕਰ ਰਹੀ ਹੈ, ਕਿਹੜਾ ਐਕਸ਼ਨ ਕੀਤਾ ਜਾ ਰਿਹਾ ਹੈ ਅਤੇ ਭਾਰਤੀ ਫ਼ੌਜ ਨੂੰ ਹਾਈ ਕਮਾਂਡ ਵੱਲੋਂ ਸਮੇਂ-ਸਮੇਂ ‘ਤੇ ਕੀ ਨਿਰਦੇਸ਼ ਦਿੱਤੇ ਜਾ ਰਹੇ ਹਨ, ਵਰਗੀਆਂ ਸੰਵੇਦਨਸ਼ੀਲ ਸੂਚਨਾਵਾਂ ਸ਼ਾਮਲ ਸਨ।ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button