Breaking NewsD5 specialEntertainmentNewsPunjab

ਫਾਇਰਿੰਗ ਮਾਮਲੇ ‘ਚ ਗਾਇਕ ਸਿੱਧੂ ਮੂਸੇਵਾਲਾ ਨੂੰ ਦਿੱਤੀ ਅਗਾਊਂ ਜ਼ਮਾਨਤ

ਸੰਗਰੂਰ : ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਬੀਤੇ ਦਿਨ ਸੰਗਰੂਰ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਫਾਇਰਿੰਗ ਦੀ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ 5 ਪੁਲਿਸ ਮੁਲਾਜ਼ਮਾਂ ਸਮੇਤ 9 ਦੇ ਖ਼ਿਲਾਫ਼ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ਾਂ ‘ਚ ਧੂਰੀ ਪੁਲਿਸ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਆਰਮਜ਼ ਐਕਟ ਦਾ ਵਾਧਾ ਕਰ ਦਿੱਤਾ ਗਿਆ ਸੀ।

ਪੰਜਾਬ ‘ਚ ਅੱਜ ਤੋਂ ਬੱਸਾਂ ਦਾ ਕਿਰਾਇਆ ਵਧਿਆ, ਸੁਣੋ ਕਿਹੜੀ ਬੱਸ ਦਾ ਕਿੰਨਾ ਕਿਰਾਇਆ | Bus fare Hike in Punjab

ਹਾਲਾਂਕਿ ਅਦਾਲਤ ਨੇ ਸਿੱਧੂ ਮੂਸੇਵਾਲਾ ਨੂੰ ਕਿਹਾ ਕਿ ਉਹ ਜਾਂਚ ਵਿਚ ਸ਼ਾਮਲ ਹੋਣ ਅਤੇ ਅਦਾਲਤ ਦੀ ਇਜਾਜ਼ਤ ਤੋਂ ਬਿਨ੍ਹਾਂ ਦੇਸ਼ ਨਾ ਛੱਡਣ। ਵਧੀਕ ਸੈਸ਼ਨ ਜੱਜ ਸੰਗਰੂਰ ਗੁਰਪ੍ਰਤਾਪ ਸਿੰਘ ਨੇ ਕਿਹਾ ਕਿ ਗੋਲੀ ਚਲਾਉਣ ਦੀ ਘਟਨਾ ਜਿਸ ‘ਚ ਸਿਧੂ ਮੂਸੇਵਾਲਾ ਦੇ ਖਿਲਾਫ ਧਾਰਾ 188 ਆਈਪੀਸੀ, 1860 ਅਤੇ ਆਪਦਾ ਪ੍ਰਬੰਧਨ ਐਕਟ, 2005 ਦੀ ਧਾਰਾ 51 ਅਤੇ ਆਰਮਜ਼ ਐਕਟ ਦੀ ਧਾਰਾ 25/29/30/54/59 ਦੇ ਅਧੀਨ ਸਦਰ ਧੂਰੀ ਜ਼ਿਲ੍ਹਾ ਸੰਗਰੂਰ ‘ਚ ਮੁਕੱਦਮਾ ਦਰਜ ਕੀਤਾ ਗਿਆ। ਪੁਲਿਸ ਨੇ ਖੁਦ ਇਸ ਦਾ ਇੰਤਜ਼ਾਮ ਕੀਤਾ ਸੀ ਅਤੇ ਮੁਲਜ਼ਮ ਦੀ ਮਦਦ ਕੀਤੀ ਸੀ।


Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button