PunjabTop News

ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿੱਚ ਸਤਲੁਜ ਦੇ ਪਾਣੀ ਨੇ ਸ਼ੁਰੂ ਕੀਤੀ ਤਬਾਹੀ ਮਚਾਉਣੀ

ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿੱਚ ਸਤਲੁਜ ਦੇ ਪਾਣੀ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਪਿੰਡਾਂ ਵਿੱਚ ਸੈਂਕੜੇ ਏਕੜ ਫਸਲ ਪਾਣੀ ਨਾਲ ਪ੍ਰਭਾਵਿਤ ਹੋਈ ਹੈ। ਪਿੰਡ ਕਾਵਾਂਵਾਲੀ ਸਤਲੁਜ ਕੀਰਕ ਦੇ ਨਾਲ ਲੱਗਦੇ 12 ਪਿੰਡਾਂ ‘ਚ ਹੜ੍ਹ ਵਰਗੇ ਹਾਲਾਤ ਦੇਖੇ ਜਾ ਰਹੇ ਹਨ। ਪਾਣੀ ਕਾਰਨ ਇੱਕ-ਦੋ ਢਾਣੀਆਂ ਨੂੰ ਜਾਣ ਵਾਲਾ ਰਸਤਾ ਬੰਦ ਵੀ ਬੰਦ ਹੋ ਗਿਆ ਹੈ। ਘਰਾਂ ਦੇ ਆਲੇ-ਦੁਆਲੇ ਕਈ ਫੁੱਟ ਪਾਣੀ ਇਕੱਠਾ ਹੋ ਗਿਆ ਹੈ। ਇਸ ਦੇ ਨਾਲ ਹੀ ਖੇਤਾਂ ਵਿੱਚ ਕਿਸ਼ਤੀਆਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਲੋਕ ਇੱਕ ਢਾਣੀ ਤੋਂ ਦੂਜੀ ਢਾਣੀ ਅਤੇ ਪਿੰਡ ਜਾਣ ਲਈ ਕਿਸ਼ਤੀਆਂ ਦੀ ਵਰਤੋਂ ਕਰ ਰਹੇ ਹਨ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਸਥਿਤੀ 2023 ‘ਚ ਵਾਪਰੀ ਸੀ ਜਦੋਂ ਸਤਲੁਜ ਵਿੱਚ ਪਾਣੀ ਨੇ ਤਬਾਹੀ ਮਚਾਈ ਸੀ। ਪਿਛਲੇ 6 ਦਿਨਾਂ ਤੋਂ ਹਾਲਾਤ ਅਜਿਹੇ ਹੀ ਹਨ ਤੇ ਰਾਤ ਨੂੰ ਪਾਣੀ ਦਾ ਪੱਧਰ ਅਚਾਨਕ ਵੱਧ ਗਿਆ, ਜਿਸ ਕਾਰਨ ਲੋਕ ਹੁਣ ਆਪਣੇ ਘਰੇਲੂ ਸਮਾਨ ਨੂੰ ਸ਼ਿਫਟ ਕਰਨ ਦੀ ਤਿਆਰੀ ਕਰ ਰਹੇ ਹਨ, ਕਿਉਂਕਿ ਉਨ੍ਹਾਂ ਦੀਆਂ ਫਸਲਾਂ ਵੀ ਪਾਣੀ ਨਾਲ ਪ੍ਰਭਾਵਿਤ ਹੋਈਆਂ ਹਨ।

ਲੋਕ ਡਰਦੇ ਹਨ ਕਿ 2023 ਵਿੱਚ ਵੀ ਅਜਿਹੀ ਸਥਿਤੀ ਆਈ ਸੀ ਅਤੇ ਉਦੋਂ ਵੀ ਉਨ੍ਹਾਂ ਨੂੰ ਬਹੁਤ ਨੁਕਸਾਨ ਹੋਇਆ ਸੀ। ਇਸ ਲਈ ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਮਦਦ ਦੀ ਅਪੀਲ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button