ਫਾਰਮੇਸੀ ਇੰਸਪੈਕਟਰ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਅਤੇ ਨਕਲ ਦੇ ਮਾਮਲੇ ਨੇ ਪੂਰੀ ਚੋਣ ਪ੍ਰਕਿਰਿਆ ਨੂੰ ਸਵਾਲਾਂ ਦੇ ਘੇਰੇ ’ਚ ਲਿਆ ਦਿੱਤਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਣਵਾਈ ਦੌਰਾਨ ਪੁੱਛਿਆ ਕਿ ਜਦੋਂ ਨਕਲ ਰੈਕੇਟ ’ਚ 21 ਵਿਦਿਆਰਥੀ ਸ਼ਾਮਲ ਪਾਏ ਗਏ ਹਨ ਤਾਂ ਪੂਰੀ ਚੋਣ ਪ੍ਰਕਿਰਿਆ ਰੱਦ ਕਰ ਕੇ ਨਵੇਂ ਸਿਰੇ ਤੋਂ ਭਰਤੀ ਕਿਉਂ ਨਾ ਕਰਵਾਈ ਜਾਵੇ।
ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ’ਚ ਕੁੱਲ 34 ਮੁਲਜ਼ਮ ਹਨ, ਜਿਨ੍ਹਾਂ ’ਚ 21 ਵਿਦਿਆਰਥੀ ਹਨ। ਇਸ ’ਤੇ ਹਾਈਕੋਰਟ ਨੇ ਖ਼ਦਸ਼ਾ ਜਤਾਇਆ ਕਿ ਹੋਰ ਉਮੀਦਵਾਰਾਂ ਨੇ ਵੀ ਨਕਲ ਦਾ ਲਾਭ ਲਿਆ ਹੋ ਸਕਦਾ ਹੈ। ਅਦਾਲਤ ਨੇ ਕਿਹਾ ਕਿ ਸਿਰਫ਼ ਕੁਝ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਾਫ਼ੀ ਨਹੀਂ, ਪੂਰੀ ਭਰਤੀ ਦੀ ਭਰੋਸੇਯੋਗਤਾ ’ਤੇ ਵਿਚਾਰ ਕਰਨਾ ਜ਼ਰੂਰੀ ਹੈ।
ਹਾਈਕੋਰਟ ਦੀਆਂ ਟਿੱਪਣੀਆਂ ਮਗਰੋਂ ਪੰਜਾਬ ਸਰਕਾਰ ਨੇ ਆਪਣਾ ਪੱਖ ਰੱਖਣ ਲਈ ਤਿੰਨ ਦਿਨ ਦਾ ਸਮਾਂ ਮੰਗਿਆ। ਅਦਾਲਤ ਨੇ ਸੁਣਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ।
ਸੁਣਵਾਈ ਦੌਰਾਨ ਹਾਈਕੋਰਟ ਨੇ ਸੀਬੀਆਈ ਤੋਂ ਪੁੱਛਿਆ ਕਿ ਕੀ ਉਹ ਜਾਂਚ ਆਪਣੇ ਹੱਥ ’ਚ ਲੈਣ ਲਈ ਤਿਆਰ ਹੈ। ਸੀਬੀਆਈ ਨੇ ਕਿਹਾ ਕਿ ਅਦਾਲਤ ਦੇ ਹੁਕਮ ਮਿਲਣ ’ਤੇ ਉਹ ਜਾਂਚ ਕਰੇਗੀ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜਾਂਚ ਦੀ ਜ਼ਿੰਮੇਵਾਰੀ ਲੈਣ ਮਗਰੋਂ ਸੀਬੀਆਈ ਸਟਾਫ਼ ਦੀ ਕਮੀ ਦਾ ਹਵਾਲਾ ਨਹੀਂ ਦੇ ਸਕੇਗੀ। ਨਾਲ ਹੀ ਸੰਕੇਤ ਦਿੱਤੇ ਕਿ ਜਾਂਚ ’ਚ ਪੰਜਾਬ ਪੁਲਿਸ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ। ਲੋੜ ਪੈਣ ’ਤੇ ਹਰਿਆਣਾ ਅਤੇ ਚੰਡੀਗੜ੍ਹ ਪੁਲਿਸ ਤੋਂ ਮੁਲਾਜ਼ਮ ਲਏ ਜਾ ਸਕਦੇ ਹਨ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.