Breaking NewsD5 specialNewsPoliticsPress ReleasePunjabTop News

ਫਿਨਲੈਂਡ ਦੇ ਰਾਜਦੂਤ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ: ਭਾਰਤ ਵਿਚ ਫਿਨਲੈਂਡ ਦੇ ਰਾਜਦੂਤ ਸ੍ਰੀਮਤੀ ਰਿਤਵਾ ਕਉਕੂ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ੍ਰੀਮਤੀ ਰਿਤਵਾ ਕਉਕੂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਕੇ ਸਕੂਨ ਮਿਲਿਆ ਹੈ ਅਤੇ ਸਿੱਖਾਂ ਵੱਲੋਂ ਕੀਤੀ ਜਾਂਦੀ ਲੰਗਰ ਸੇਵਾ ਤੋਂ ਉਹ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਇਥੇ ਪਹੁੰਚ ਕੇ ਸਿੱਖ ਸਭਿਆਚਾਰ ਚੋਂ ਸਖ਼ਤ ਮਿਹਨਤ, ਸਿਮਰਨ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਮਿਲਦਾ ਹੈ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਸਤਨਾਮ ਸਿੰਘ, ਸੂਚਨਾ ਅਧਿਕਾਰੀ ਸ. ਸਰਬਜੀਤ ਸਿੰਘ ਤੇ ਸ. ਰਣਧੀਰ ਸਿੰਘ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button