PunjabTop News

ਫਿਰੋਜ਼ਪੁਰ ‘ਚ ਮਚਿਆ ਹੜਕੰਪ, ਟਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫਿਰੋਜ਼ਪੁਰ : ਫਿਰੋਜ਼ਪੁਰ ਜ਼ਿਲ੍ਹੇ ‘ਚ  ਟਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ। ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ ਸੀ, ਜਿਸ ‘ਚ ਆਤਮਘਾਤੀ ਹਮਲੇ ਬਾਰੇ ਲਿਖਿਆ ਗਿਆ ਸੀ। ਇਸ ਮੇਲ ‘ਚ ਲਿਖਿਆ ਸੀ ਕਿ ਫਿਰੋਜ਼ਪੁਰ ‘ਚ ਟਰੇਨਾਂ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਹਰ ਪਾਸੇ ਸੁਰੱਖਿਆ ‘ਚ ਵਾਧਾ ਕਰ ਦਿੱਤਾ। ਸ਼ਹਿਰ ਦੇ ਰੇਲਵੇ ਸਟੇਸ਼ਨ ‘ਤੇ ਪੁਲਸ ਦੀਆਂ ਟੀਮਾਂ ਪੁੱਜ ਗਈਆਂ ਅਤੇ ਚੱਪੇ-ਚੱਪੇ ਦੀ ਛਾਣਬੀਣ ਸ਼ੁਰੂ ਕਰ ਦਿੱਤੀ।
ਇਸ ਦੇ ਨਾਲ ਹੀ ਪਟਿਆਲਾ ਦੇ ਕਈ ਨਾਮੀ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ, ਜਿਸ ਦੇ ਨਾਲ ਹੀ ਫਿਰੋਜ਼ਪੁਰ ‘ਚ ਟਰੇਨਾਂ ਉਡਾਉਣ ਦੀ ਵੀ ਧਮਕੀ ਸੀ। ਫਿਲਹਾਲ ਪੁਲਸ ਵਲੋਂ ਲੋਕਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ ਕਿਸੇ ਵੀ ਸ਼ੱਕੀ ਚੀਜ਼ ਦੇ ਦਿਖਣ ‘ਤੇ ਪੁਲਸ ਨੂੰ ਸੂਚਨਾ ਦੇਣ ਲਈ ਕਿਹਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button