PunjabTop News

ਫਿਰੋਜ਼ਪੁਰ ਦੇ ਤਤਕਾਲੀ DIG ਇੰਦਰਬੀਰ ਸਿੰਘ ਨੂੰ ਰਿਸ਼ਵਤ ਦੇ ਇੱਕ ਕੇਸ ਵਿੱਚ ਵਿਜੀਲੈਂਸ ਨੇ ਕੀਤਾ ਨਾਮਜ਼ਦ

ਵਿਜੀਲੈਂਸ ਯੂਨਿਟ ਨੇ ਫਿਰੋਜ਼ਪੁਰ ਦੇ ਤਤਕਾਲੀ DIG ਇੰਦਰਬੀਰ ਸਿੰਘ ਨੂੰ ਰਿਸ਼ਵਤ ਦੇ ਇੱਕ ਕੇਸ ਵਿੱਚ ਨਾਮਜ਼ਦ ਕੀਤਾ ਹੈ। ਇੰਦਰਬੀਰ ਇਸ ਸਮੇਂ ਆਰਮਡ ਪੁਲਿਸ ਜਲੰਧਰ ਵਿੱਚ ਤਾਇਨਾਤ ਹੈ। ਹਾਲਾਂਕਿ ਵਿਜੀਲੈਂਸ ਵੱਲੋਂ ਫਿਲਹਾਲ ਕੋਈ ਗ੍ਰਿਫਤਾਰੀ ਕਾਰਵਾਈ ਨਹੀਂ ਕੀਤੀ ਗਈ ਹੈ।

DGI ਇੰਦਰਬੀਰ ਸਿੰਘ ‘ਤੇ ਇੱਕ ਨਸ਼ਾ ਤਸਕਰੀ ਤੋਂ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਭਿੱਖੀਵਿੰਡ ਪੁਲਿਸ ਨੇ 20 ਜੂਨ 2022 ਨੂੰ ਨਸ਼ਾ ਤਸਕਰ ਨੂੰ ਕਾਬੂ ਕੀਤਾ ਸੀ। ਉਸ ਤੋਂ ਪੁੱਛਗਿੱਛ ਦੌਰਾਨ ਕਈ ਪੁਲਿਸ ਅਧਿਕਾਰੀਆਂ ਦੇ ਨਾਮ ਸਾਹਮਣੇ ਆਏ।ਉਦੋਂ ਡੀਐਸਪੀ ਲਖਬੀਰ ਸੰਧੂ ਨੂੰ ਭਿੱਖੀਵਿੰਡ ਪੁਲਿਸ ਨੇ 6 ਜੁਲਾਈ 2022 ਨੂੰ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਫਿਰੋਜ਼ਪੁਰ ਦੇ ਤਤਕਾਲੀ ਡੀਆਈਜੀ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਹੁਣ ਫਿਰੋਜ਼ਪੁਰ ਦੇ ਤਤਕਾਲੀ ਡੀਆਈਜੀ ਇੰਦਰਬੀਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।ਇਸ ਕੇਸ ਵਿੱਚ ਮੁਲਜ਼ਮ ਡੀਐਸਪੀ ਲਖਬੀਰ ਸੰਧੂ ਦੇ ਨਾਲ ਇੱਕ ਹੈੱਡ ਕਾਂਸਟੇਬਲ ਹੀਰਾ ਸਿੰਘ ਦਾ ਨਾਂ ਵੀ ਸਾਹਮਣੇ ਆਇਆ ਹੈ।

ਵਿਜੀਲੈਂਸ ਦੀ ਜਾਂਚ ਟੀਮ ਤੱਥਾਂ ਦੀ ਜਾਂਚ ‘ਚ ਲੱਗੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਵੱਲੋਂ ਨਸ਼ਾ ਤਸਕਰਾਂ ਤੋਂ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਦਰਜ ਦੋ ਕੇਸਾਂ ਦੀ ਤਫਤੀਸ਼ ਕਰਨ ਦੀ ਜਾਣਕਾਰੀ ਦਿੱਤੀ ਹੈ। ਅਜਿਹੇ ‘ਚ ਆਉਣ ਵਾਲੇ ਸਮੇਂ ‘ਚ ਕਿਸੇ ਹੋਰ ਪੁਲਸ ਅਧਿਕਾਰੀ ਖਿਲਾਫ ਵੀ ਕਾਰਵਾਈ ਕੀਤੀ ਜਾ ਸਕਦੀ ਹੈ। ਕਿਉਂਕਿ ਵਿਜੀਲੈਂਸ ਵੱਲੋਂ ਸਾਰੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਐਸਐਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਸੁਰਜੀਤ ਸਿੰਘ ਖ਼ਿਲਾਫ਼ ਥਾਣਾ ਭਿੱਖੀਵਿੰਡ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ 900 ਗ੍ਰਾਮ ਅਫੀਮ ਬਰਾਮਦ ਹੋਈ। ਇਸ ਤੋਂ ਬਾਅਦ ਪਿਸ਼ੌਰਾ ਸਿੰਘ, ਨਿਸ਼ਾਨ ਸਿੰਘ, ਹੈੱਡ ਕਾਂਸਟੇਬਲ ਹੀਰਾ ਸਿੰਘ, ਰਸ਼ਪਾਲ ਸਿੰਘ ਅਤੇ ਡੀਐਸਪੀ ਲਖਬੀਰ ਸਿੰਘ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button