ਚੰਡੀਗੜ੍ਹ, 14 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਫਿਰੋਜ਼ਪੁਰ ਵਿਚ 100 ਬੈਡਾਂ ਦੇ ਪੀ ਜੀ ਆਈ ਸੈਟੇਲਾਈਟ ਸੈ਼ਟਰ ਦੀ ਉਸਾਰੀ ਜਲਦੀ ਹੀ ਸ਼ੁਰੂ ਹੋ ਜਾਵੇਗੀ ਅਤੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਮਨਸੁੱਖ ਮਾਂਡਵੀਆ ਨੇ ਇਸਦੀ ਪ੍ਰਵਾਨਗੀ ਦੇ ਦਿੱਤੀ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਸ ਪ੍ਰਾਜੈਕਟ ਲਈ ਥਾਂ ਪੀ ਜੀ ਆਈ ਚੰਡੀਗੜ੍ਹ ਕਮੇਟੀ ਨੂੰ ਟਰਾਂਸਫਰ ਕਰਨ ਦੇ ਨਾਲ ਨਾਲ 490.54 ਕਰੋੜ ਰੁਪਏ ਦੀ ਮਨਜ਼ੂਰੀ ਵੀ ਦਿੱਤੀ ਗਈ ਸੀ ਪਰ ਫਿਰ ਪ੍ਰਾਜੈਕਟ 7 ਸਾਲ ਪਛੜ ਗਿਆ ਹੈ। ਉਹਨਾਂ ਕਿਹਾ ਕਿ ਫਿਰੋਜ਼ਪੁਰ ਦੇ ਲੋਕਾਂ ਨੂੰ ਇਸਦੀ ਵੱਡੀ ਮਾਰ ਪਈ ਹੈ ਕਿਉਂਕਿ ਉਹਨਾਂ ਨੂੰ ਸਪੈਸ਼ਲਟੀ ਕੇਅਰ ਵਾਸਤੇ ਬਹੁਤ ਦੂਰ ਦੁਰਾਡੇ ਚਲ ਕੇ ਜਾਣਾ ਪੈਂਦਾ ਹੈ। ਉਹਨਾਂ ਕਿਹਾ ਕਿ ਇਕ ਵਾਰ ਮੁਕੰਮਲ ਹੋਣ ’ਤੇ ਇਹ ਪ੍ਰਾਜੈਕਟ ਸਰਹੱਦੀ ਪੱਟੀ ਵਾਸਤੇ ਬੇਹੱਦ ਲਾਹੇਵੰਦ ਸਾਬਤ ਹੋਵੇਗਾ।
ਬਾਦਲ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਛੇਤੀ ਰੱਖਿਆ ਜਾਵੇ ਜਿਸ ਮਗਰੋਂ ਇਸਦੀ ਉਸਾਰੀ ਤੇਜ਼ੀ ਨਾਲ ਕੀਤੀ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.