ਫਿਰੋਜ਼ਪੁਰ ‘ਚ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਨੇ ਕੀਤਾ ਵਿਰੋਧ, ਗੱਡੀ ‘ਤੇ ਡੰਡਿਆਂ ਨਾਲ ਹਮਲਾ
ਫਿਰੋਜ਼ਪੁਰ : ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸ ਕੜੀ ‘ਚ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਫਿਰੋਜ਼ਪੁਰ ਦੇ ਸਿਟੀ ਪਲਾਜ਼ਾ ਪੈਲੇਸ ‘ਚ ਵਰਕਰਾਂ ਦੇ ਨਾਲ ਮੀਟਿੰਗ ਕਰ ਰਹੇ ਸਨ। ਇਸ ਦੌਰਾਨ ਇੱਥੇ ਵੱਡੀ ਤਾਦਾਤ ‘ਚ ਕਿਸਾਨ ਪਹੁੰਚ ਗਏ ਅਤੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਕੁਝ ਲੋਕਾਂ ਨੇ ਉਨ੍ਹਾਂ ਦੀ ਗੱਡੀ ‘ਤੇ ਡੰਡਿਆਂ ਨਾਲ ਵੀ ਹਮਲਾ ਕੀਤਾ। ਉਥੇ ਹੀ ਪੁਲਿਸ ਭਾਜਪਾ ਆਗੂਆਂ ਦਾ ਬਚਾਅ ਕਰਦੇ ਹੋਏ ਮੌਕੇ ਤੋਂ ਉਨ੍ਹਾਂ ਨੂੰ ਭਜਾਉਂਦੀ ਰਹੀ। ਹਮਲੇ ਤੋਂ ਬਾਅਦ ਭਾਜਪਾ ਆਗੂਆਂ ਨੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ।
🔴LIVE| ਕੈਪਟਨ ਅਮਰਿੰਦਰ ਸਿੰਘ ਲਾਈਵ ਸੁਣਾਈ ਵੱਡੀ ਖੁਸ਼ਖ਼ਬਰੀ ਪੰਜਾਬ ਵਾਸੀ ਹੋਏ ਖੁਸ਼!
ਭਾਜਪਾ ਪ੍ਰਧਾਨ ਨੇ ਕਿਹਾ ਕਿ ਜੇਕਰ ਅਜਿਹਾ ਹੀ ਕਰਨਾ ਹੈ ਤਾਂ ਪੰਜਾਬ ਸਰਕਾਰ ਚੋਣ ਕਿਉਂ ਕਰ ਰਹੀ ਹੈ। ਦੂਜੇ ਪਾਸੇ ਕਿਸਾਨ ਯੂਨੀਅਨ ਦੇ ਆਗੂ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਸੰਘਰਸ਼ ਲੰਬਾ ਹੋ ਗਿਆ ਹੈ। ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰ ਰਹੀ, ਜਿਸਦੇ ਚੱਲਦਿਆਂ ਅੱਜ ਪੰਜਾਬ ਪ੍ਰਧਾਨ ਭਾਜਪਾ ਦਾ ਵਿਰੋਧ ਕੀਤਾ ਗਿਆ। ਇਹ ਵਿਰੋਧ ਸ਼ਾਤਮਈ ਢੰਗ ਨਾਲ ਕੀਤਾ ਗਿਆ ਹੈ। ਭਾਜਪਾ ਪ੍ਰਧਾਨ ‘ਤੇ ਹਮਲਾ ਸ਼ਰਾਰਤੀ ਅਨਸਰਾਂ ਨੇ ਕੀਤਾ ਹੈ, ਜੋ ਨਿੰਦਣਯੋਗ ਹੈ। ਮਾਮਲੇ ‘ਚ ਐਸਪੀ ਐਚਜੀਐਸ ਚੀਮਾ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਇੱਥੋਂ ਚਲੇ ਗਏ ਹਨ। ਅਸੀਂ ਪੁਖਤਾ ਪ੍ਰਬੰਧ ਕੀਤੇ ਸਨ। ਉਨ੍ਹਾਂ ‘ਤੇ ਕੋਈ ਹਮਲਾ ਨਹੀਂ ਹੋਇਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.