D5 specialIndiaNewsPunjab

ਫਿਰੋਜ਼ਪੁਰ ‘ਚ ਗੁੰਡਾਗਰਦੀ ਦਾ ਨੰਗਾ ਨਾਚ ,ਸ਼ਰੇਆਮ ਕੀਤੀ ਗਈ ਫਾਇਰਿੰਗ

ਪੰਜਾਬ ‘ਚ ਗੁੰਡਾਗਰਦੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ | ਫਿਰੋਜ਼ਪੁਰ ਦੇ ਕਸਬਾ ਮੁਦਕੀ ਦੀ ਅਨਾਜ ਮੰਡੀ ‘ਚ ਆੜ੍ਹਤੀਏ ਵਲੋਂ ਦੋ ਲੋਕਾਂ ‘ਤੇ ਸ਼ਰੇਆਮ ਫਾਇਰਿੰਗ ਕੀਤੀ ਗਈ, ਜਿਸ ਦੌਰਾਨ ਇਕ ਗਰੀਬ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਮੌਕੇ ’ਤੇ ਪੁੱਜੀ ਪੁਲਸ ਨੇ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਮ੍ਰਿਤਕ ਸੰਦੀਪ ਦੇ ਪਿਤਾ ਨੇ ਦੱਸਿਆ ਕਿ ਆੜ੍ਹਤੀਏ ਵਰਿੰਦਰ ਕੁਮਾਰ ਦੀ ਰੰਜਿਸ਼ ਦੂਜੇ ਆੜ੍ਹਤੀਏ ਕਮਲ ਕੁਮਾਰ ਨਾਲ ਸੀ, ਜਿਸ ਕਾਰਨ ਦੋਵਾਂ ਵਿਚਾਲੇ ਹਮੇਸ਼ਾ ਤਕਰਾਰ ਹੁੰਦੀ ਰਹਿੰਦੀ ਸੀ। ਬੀਤੀ ਸ਼ਾਮ ਵੀ ਹੋਈ ਤਕਰਾਰ ਦੌਰਾਨ ਝਗੜਾ ਵੱਧ ਜਾਣ ਕਾਰਨ ਵਰਿੰਦਰ ਨੇ ਕਮਲ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਇਸ ਫਾਈਰਿੰਗ ਦੌਰਾਨ ਕਮਲ ਤਾਂ ਕਿਸੇ ਤਰ੍ਹਾਂ ਬਚ ਗਿਆ ਪਰ ਮਜ਼ਦੂਰ ਸੰਦੀਪ ਦੀ ਗੋਲੀ ਲੱਗਣ ਕਾਰਨ ਮੌਕੇ ‘ਤੇ ਮੌਤ ਹੋ ਗਈ। ਦੂਜੇ ਪਾਸੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦਿਆਂ ਸੰਦੀਪ ਦੇ ਪਿਤਾ ਨੇ ਆਪਣੇ ਪੁੱਤ ਦਾ ਬੁੱਤ ਲਗਾਉਣ ਦੀ ਅਪੀਲ ਕੀਤੀ ਹੈ |

ਇਸਨੂੰ ਵੀ ਦੇਖੋ….. Jallianwala Bagh ‘ਤੇ ਵੱਡਾ ਫ਼ੈਸਲਾ, Congress ਕਹਿੰਦੀ- ਬੇਵਕੂਫ਼ੀ ਕੀਤੀ

ਪੁਲਿਸ ਨੇ ਦੋਸ਼ੀ ਵਰਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਸ ਕੋਲੋਂ 2 ਦੇਸੀ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਚਾਹੇ ਪੁਲਿਸ ਨੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ | ਫਿਰ ਵੀ ਅਜਿਹੀਆਂ ਘਟਨਾਵਾਂ ਕਾਨੂੰਨ ਦੀ ਵਿਵਸਥਾ ‘ਤੇ ਸਵਾਲ ਖੜੇ ਕਰਦੀਆਂ ਹਨ |

Published by : Lovepreet kaur

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button