PunjabTop News

ਫਿਰੋਜ਼ਪੁਰ ਵਿੱਚ ਡੇਰਾ ਰਾਧਾਸਵਾਮੀ ਦੀਆਂ ਕੰਧਾਂ ਤੇ ਲਿਖੇ ਮਿਲੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ

ਫਿਰੋਜ਼ਪੁਰ : ਫਿਰੋਜ਼ਪੁਰ ਦੇ ਹਲਕਾ ਤਲਵੰਡੀ ਭਾਈ ਦੇ ਡੇਰਾ ਰਾਧਾਸਵਾਮੀ ਦੀਆਂ ਕੰਧਾਂ ਤੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦਈਏ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਇੱਕ ਵਾਰ ਫਿਰੋਜ਼ਪੁਰ ਵਿੱਚ ਖਾਲਿਸਤਾਨ ਦੇ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਅੱਜ ਫਿਰ ਕਸਬਾ ਤਲਵੰਡੀ ਭਾਈ ਵਿੱਚ ਡੇਰਾ ਰਾਧਾਸਵਾਮੀ ਦੀਆਂ ਕੰਧਾਂ ਤੇ ਸਿੱਖ ਫਾਰ ਜਸਟਿਸ ਅਤੇ ਖਾਲਿਸਤਾਨ ਜਿੰਦਾਬਾਦ ਦੇ ਨਾਲ ਨਾਲ ਸੁਆਮੀ ਨੂੰ ਸੁਨੇਹਾ ਖਾਲਿਸਤਾਨ ਜਿੰਦਾਬਾਦ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ।

ਸਾਬਕਾ ਫੌਜੀਆਂ ਦਾ ਹੱਲਾ ਬੋਲ, ਆਰ-ਪਾਰ ਦੀ ਲੜਾਈ ਦਾ ਐਲਾਨ, ਦੇਸ਼ ਭਰ ਦੇ ਫੌਜੀ ਹੋਏ ਇੱਕਜੁੱਟ | D5 Channel Punjabi

ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਕੰਧਾਂ ਤੇ ਲਿਖੇ ਨਾਅਰੇ ਕਾਲੇ ਰੰਗ ਨਾਲ ਮਿਟਾਏ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਸਰੇ ਪਾਸੇ ਜਦੋਂ ਪੁਲਿਸ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਫਿਲਹਾਲ ਪੁਲਿਸ ਇਸ ਮਾਮਲੇ ਤੇ ਕੁੱਝ ਵੀ ਬੋਲਣ ਤਿਆਰ ਨਹੀਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button