ਫਿਰੋਜ਼ਪੁਰ : DC ਦਫਤਰਾਂ ਦੇ ਬਾਹਰ ਵੱਡੀ ਤਾਦਾਤ ‘ਚ ਕਿਸਾਨ ਕਰ ਰਹੇ ਹਨ ਰੋਸ਼ ਪ੍ਰਦਰਸ਼ਨ
ਫਿਰੋਜ਼ਪੁਰ : ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਦਾ ਅੰਦੋਲਨ ਸੋਮਵਾਰ ਨੂੰ 19ਵੇਂ ਦਿਨ ਜਾਰੀ ਹੈ ਅਤੇ ਸਰਕਾਰ ‘ਤੇ ਦਬਾਅ ਵਧਾਉਣ ਲਈ ਉਹ ਭੁੱਖ ਹੜਤਾਲ ‘ਤੇ ਚਲੇ ਗਏ ਹਨ। ਉਥੇ ਹੀ ਫਿਰੋਜ਼ਪੁਰ ‘ਚ ਡੀਸੀ ਦਫਤਰਾਂ ਦੇ ਬਾਹਰ ਵੱਡੀ ਤਾਦਾਤ ‘ਚ ਕਿਸਾਨ ਰੋਸ਼ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦੇ ਬਾਹਰ ਧਰਨਾ ਲਗਾਇਆ ਹੈ। ਕਿਸਾਨ ਲਗਾਤਾਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।
ਸ਼ੰਭੂ ਬੈਰੀਅਰ ‘ਤੇ ਕਾਂਗਰਸ ਦੀ ਰੈਲੀ, LIVE ਤਸਵੀਰਾਂ
ਦੱਸ ਦਈਏ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਕੜਾਕੇ ਦੀ ਠੰਡ ਦੇ ਬਾਵਜੂਦ ਦਿੱਲੀ ਦੇ ਸਿੰਘੂ ਬਾਰਡਰ, ਟਿਕਰੀ ਬਾਰਡਰ ਅਤੇ ਗਾਜੀਪੁਰ ਬਾਰਡਰ ‘ਤੇ ਡੇਰਾ ਪਾਇਆ ਹੋਇਆ ਹੈ ਅਤੇ ਕਿਸਾਨ ਜਥੇਬੰਦੀਆਂ ਦੇ ਵੱਲੋਂ ਲਗਾਤਾਰ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਜਾ ਰਿਹਾ ਹੈ। ਉਥੇ ਹੀ ਸਰਹੱਦ ‘ਤੇ ਵੱਡੀ ਗਿਣਤੀ ‘ਚ ਸੁਰੱਖਿਆ ਕਰਮਚਾਰੀਆਂ ਨੂੰ ਤੈਨਾਤ ਕੀਤਾ ਗਿਆ ਹੈ। ਉੱਧਰ ਕਿਸਾਨਾਂ ਨੂੰ ਮਨਾਉਣ ਅਤੇ ਅੰਦੋਲਨ ਖ਼ਤਮ ਕਰਨ ਦੀ ਦਿਸ਼ਾ ਵਿੱਚ ਸਰਕਾਰ ਵਲੋਂ ਵੀ ਲਗਾਤਾਰ ਕੋਸ਼ਿਸ਼ ਜਾਰੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.