Breaking NewsD5 specialInternationalNewsTop News

ਫਿਰ ਧਮਾਕੇ ਨਾਲ ਦਹਿਲਿਆ ਕਾਬੁਲ, 10 ਮੌਤਾਂ

ਕਾਬੁਲ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਬੀਤੇ ਦਿਨ ਫਿਰ ਇੱਕ ਵੱਡੇ ਧਮਾਕੇ ਨਾਲ ਦਹਲ ਉੱਠਿਆ ਹੈ। ਤਾਲਿਬਾਨ ਦੇ ਇੱਕ ਬੁਲਾਰੇ ਨੇ ਕਿਹਾ ਕਿ ਕਾਬੁਲ ‘ਚ ਇੱਕ ਸੁੰਨੀ ਮਸਜਿਦ ‘ਚ ਇੱਕ ਸ਼ਕਤੀਸ਼ਾਲੀ ਧਮਾਕੇ ‘ਚ ਘੱਟ ਤੋਂ ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 20 ਜਖ਼ਮੀ ਹੋ ਗਏ। ਸਥਾਨਕ ਲੋਕਾਂ ਨੇ ਕਿਹਾ ਕਿ ਮੁਸਲਮਾਨਾਂ ਦੇ ਪਵਿੱਤਰ ਮਹੀਨੇ ਰਮਜਾਨ ਦੇ ਆਖਰੀ ਸ਼ੁੱਕਰਵਾਰ ਨੂੰ ਨਮਾਜ਼ ਅਦਾ ਕਰਨ ਲਈ ਸੈਂਕੜੇ ਲੋਕ ਇਕੱਠੇ ਹੋਏ ਸਨ ਅਤੇ ਖਲੀਫਾ ਆਗਾ ਗੁੱਲ ਜਾਨ ਮਸਜਿਦ ਖਚਾਖਚ ਭਰੀ ਹੋਈ ਸੀ।

Shiv Sena ਪ੍ਰਧਾਨ ਨੇ ਪੁਲਿਸ ਸਾਹਮਣੇ ਖੋਲ੍ਹਿਆ ਮੂੰਹ? Majithia ਨੇ ਦਿੱਤੀ ਜੇਲ੍ਹ ਚੋਂ ਧਮਕੀ? D5 Channel Punjabi

ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ’ਚ ਹੋਰ ਵਾਧਾ ਹੋਣ ਦਾ ਖਦਸ਼ਾ ਹੈ। ਗ੍ਰਹਿ ਮੰਤਰਾਲੇ ਦੇ ਬੁਲਾਰੇ ਮੁਹੰਮਦ ਨਫੀ ਤਾਕੋਰ ਨੇ ਜ਼ਿਆਦਾ ਵੇਰਵਾ ਨਹੀਂ ਦਿੱਤਾ ਅਤੇ ਕਿਹਾ ਕਿ ਤਾਲਿਬਾਨ ਸੁਰੱਖਿਆ ਬਲਾਂ ਨੇ ਖੇਤਰ ਨੂੰ ਘੇਰ ਲਿਆ ਹੈ। ਉਨ੍ਹਾਂ ਕਿਹਾ ਕਿ ਧਮਾਕੇ ਦੇ ਸਰੋਤ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ ਅਤੇ ਕਿਸੇ ਨੇ ਵੀ ਅਜੇ ਤੱਕ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਧਮਾਕਾ ਇੰਨਾਂ ਭਿਆਨਕ ਸੀ ਕਿ ਮਸਜਿਦ ਦੇ ਨੇੜੇ ਦੀਆਂ ਇਮਾਰਤਾਂ ਹਿਲ ਗਈਆਂ ਅਤੇ ਧਮਾਕੇ ਤੋਂ ਬਾਅਦ ਐਂਬੂਲੈਂਸ ਨੂੰ ਘਟਨਾ ਵਾਲੀ ਥਾਂ ਵੱਲ ਜਾਂਦਿਆ ਦੇਖਿਆ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button