Breaking NewsD5 specialEntertainmentNews

ਫਿਰ ਮੁਸ਼ਕਿਲਾਂ ‘ਚ ਕੰਗਣਾ ਰਣੌਤ, ਇਨ੍ਹਾਂ ਵਿਵਾਦਾਂ ਦੇ ਚੱਲਦਿਆਂ ਅਦਾਕਾਰਾ ਦਾ ਨਹੀਂ ਹੋ ਰਿਹਾ ਪਾਸਪੋਰਟ ਰੀਨਿਊ

ਮੁੰਬਈ : ਬਾਲੀਵੁਡ ਅਦਾਕਾਰਾ ਕੰਗਣਾ ਰਣੌਤ ਇੱਕ ਵਾਰ ਫਿਰ ਤੋਂ ਮੁਸ਼ਕਿਲਾਂ ‘ਚ ਹਨ। ਹੁਣ ਉਨ੍ਹਾਂ ਨੇ ਆਪਣਾ ਪਾਸਪੋਰਟ ਰੀਨਿਊ ਨਾ ਹੋਣ ਨੂੰ ਲੈ ਕੇ ਬੰਬੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦਰਅਸਲ ਬੀਤੇ ਕੁਝ ਦਿਨਾਂ ‘ਚ ਕੰਗਣਾ ਰਣੌਤ ਕਈ ਵਿਵਾਦਾਂ ‘ਚ ਆਈਆਂ ਹੈ, ਜਿਸਦੇ ਚੱਲਦਿਆਂ ਉਨ੍ਹਾਂ ਦੇ ਖਿਲਾਫ ਕਈ ਮਾਮਲੇ ਦਰਜ ਹਨ। ਅਦਾਕਾਰਾ ਦੇ ਖਿਲਾਫ ਬਾਂਦਰਾ ਪੁਲਿਸ ਨੇ ਦੇਸ਼ਧ੍ਰੋਹ ਅਤੇ ਜਾਣ ਬੁਝਕੇ ਨਫ਼ਰਤ ਫੈਲਾਉਣ ਦਾ ਵੀ ਮਾਮਲਾ ਦਰਜ ਕੀਤਾ ਹੋਇਆ ਹੈ। ਅਜਿਹੇ ‘ਚ ਰੀਜ਼ਨਲ ਪਾਸਪੋਰਟ ਦਫ਼ਤਰ ਨੇ ਕੰਗਣਾ ਰਣੌਤ ਦਾ ਪਾਸਪੋਰਟ ਰੀਨਿਊ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ।

ਬਸਪਾ ਨੂੰ ਟਿਕਟ ਦੇਣ ਪਿੱਛੇ ਲੜਪੇ ਅਕਾਲੀ!ਸ਼ੁਰੂ ਕਰਤੀ ਬਗਾਵਤ!ਪਾਰਟੀ ’ਚ ਪਈ ਫੁੱਟ

ਜਿਸਦੇ ਚੱਲਦਿਆਂ ਉਨ੍ਹਾਂ ਨੇ ਬੰਬੇ ਹਾਈਕੋਰਟ ਦਾ ਰੁਖ਼ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਮੰਗਲਵਾਰ ਨੂੰ ਸੁਣਵਾਈ ਵੀ ਹੋਣੀ ਹੈ। ਮੀਡੀਆ ਰਿਪੋਰਟ ਅਨੁਸਾਰ ਕੰਗਣਾ ਰਣੌਤ ਨੇ ਕੋਰਟ ‘ਚ ਮੰਗ ਦਰਜ ਕੀਤੀ ਹੈ। ਇਸ ਮੰਗ ‘ਚ ਉਨ੍ਹਾਂ ਨੇ ਕਿਹਾ ਹੈ ਕਿ ਉਹ ਇੱਕ ਅਦਾਕਾਰਾ ਹੈ, ਇਸ ਲਈ ਉਨ੍ਹਾਂ ਨੂੰ ਪ੍ਰੋਫੈਸ਼ਨਲ ਮੀਟਿੰਗ ਲਈ ਦੇਸ਼ ਅਤੇ ਵਿਦੇਸ਼ ਦੀ ਯਾਤਰਾ ਕਰਨੀ ਪੈਂਦੀ ਹੈ। ਅਜਿਹੇ ‘ਚ ਉਨ੍ਹਾਂ ਨੂੰ 15 ਜੂਨ ਤੋਂ 10 ਅਗਸਤ ਤੱਕ ਬੁਡਾਪੇਸਟ ਅਤੇ ਹੰਗਰੀ ਜਾਣਾ ਹੈ।

🔴LIVE | ਕਿਸਾਨਾਂ ਨੇ ਭੰਨਤਾ ਬੀਜੇਪੀ ਦਾ ਦਫ਼ਤਰ, ਪੱਟਤਾ ਨੀਂਹ ਪੱਥਰ ! ਗ੍ਰਹਿ ਮੰਤਰੀ ਦਾ ਕਿਸਾਨਾਂ ‘ਤੇ ਐਕਸ਼ਨ !

ਕੰਗਣਾ ਰਣੌਤ ਦੀ ਫ਼ਿਲਮ ‘ਧਾਕੜ’ ਦੇ ਸੈਕਿੰਡ ਸ਼ੈਡਿਊਲ ਦੀ ਸ਼ੂਟਿੰਗ ਬਾਕੀ ਹੈ ਪਰ ਉਸ ਖ਼ਿਲਾਫ਼ ਐੱਫ. ਆਈ. ਆਰ. ਦਰਜ ਹੋਣ ਕਾਰਨ ਪਾਸਪੋਰਟ ਵਿਭਾਗ ਨੇ ਉਸ ਦਾ ਪਾਸਪੋਰਟ ਰੀਨਿਊ ਕਰਨ ’ਤੇ ਇਤਰਾਜ਼ ਪ੍ਰਗਟਾਇਆ ਹੈ। ਪਟੀਸ਼ਨ ’ਚ ਅੱਗੇ ਕਿਹਾ ਗਿਆ ਹੈ ਕਿ ਕੰਗਨਾ ਰਣੌਤ ਨੇ ਪਹਿਲਾਂ ਹੀ ਪ੍ਰੋਫੈਸ਼ਨਲ ਕਮਿਟਮੈਂਟਸ ਕੀਤੀਆਂ ਹੋਈਆਂ ਹਨ। ਵਿਦੇਸ਼ ’ਚ ਸ਼ੂਟਿੰਗ ਲਈ ਉਸ ਦੇ ਪ੍ਰੋਡਕਸ਼ਨ ਹਾਊਸ ਨੇ ਵੱਡਾ ਨਿਵੇਸ਼ ਕੀਤਾ ਹੈ, ਜਿਥੇ ਉਸ ਨੂੰ ਹਿੱਸਾ ਲੈਣਾ ਜ਼ਰੂਰੀ ਹੈ। ਇਸ ਲਈ ਜ਼ਰੂਰੀ ਹੈ ਕਿ ਉਸ ਦਾ ਪਾਸਪੋਰਟ ਰੀਨਿਊ ਕੀਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button