D5 specialEntertainmentIndiaNewsPunjab

ਫਿਲਮ ਦੀ ਸ਼ੂਟਿੰਗ ਦੌਰਾਨ ਆਮਿਰ ਖਾਨ ਪਹੁੰਚੇ ਸ੍ਰੀ ਹਰਮਿੰਦਰ ਸਾਹਿਬ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਆਮਿਰ ਖਾਨ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੀ ਪਵਿੱਤਰ ਧਰਤੀ ‘ਤੇ ਪਹੁੰਚੇ।ਜਿਸ ਦੌਰਾਨ ਅੱਜ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰਬਾਣੀ ਦਾ ਸਰਵਣ ਕਰਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ |ਗੁਰੂ ਚਰਨਾਂ ‘ਚ ਹਾਜ਼ਰੀ ਲਗਾ ਕੇ ਅਸ਼ੀਰਵਾਦ ਪ੍ਰਾਪਤ ਕੀਤਾ।

ਇਹ ਵੀ ਦੇਖੋ…. Captain Amarinder Singh ਨੇ ਵਿਧਾਇਕਾਂ ਨੂੰ ਮਾਰੀ ਬੜ੍ਹਕ!, ਦੇਖੋ ਕਿਵੇਂ ਬਿਆਨਾਂ ਤੋਂ ਮੁੱਕਰੇ MLA

ਇਸ ਮੌਕੇ ਉਹਨਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਹੋਰ ਵੀ ਸੰਗਤ ਮੌਜੂਦ ਸੀ।ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਆਮਿਰ ਖਾਨ ਨੂੰ ਸਨਮਾਨਿਤ ਵੀ ਕੀਤਾ ਗਿਆ। ਆਮਿਰ ਖਾਨ ਆਪਣੀ ਨਵੀਂ ਫਿਲਮ ਲੈ ਕੇ ਆ ਰਹੇ ਹਨ, ਜਿਸ ਦਾ ਨਾਮ ਹੈ ਲਾਲ ਸਿੰਘ ਚੱਢਾ।ਇਸ ਫਿਲਮ ਦੀ ਸ਼ੂਟਿੰਗ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਹੋ ਰਹੀ ਹੈ। ਇਹ ਫਿਲਮ ਲਈ ਲੋਕਾਂ ‘ਚ ਕਾਫੀ ਉਤਸ਼ਾਹ ਹੈ। ਇਸ ਫ਼ਿਲਮ ਵਿੱਚ ਆਮਿਰ ਖ਼ਾਨ ਇੱਕ ਸਰਦਾਰ ਦਾ ਕਿਰਦਾਰ ਨਿਭਾਅ ਰਹੇ ਹਨ।

Published by : Lovepreet kaur

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button