InternationalPunjabTop News

ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ‘ਚ ਪੰਜਾਬੀ ਜੋੜੇ ਦਾ ਗੋਲੀਆਂ ਮਾਰ ਕੀਤਾ ਕਤਲ, ਦੇਖੋ CCTV Footage

ਜਲੰਧਰ: ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਇੱਕ ਪੰਜਾਬੀ ਜੋੜੇ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੀ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਇਹ ਜੋੜਾ ਜਿਲ੍ਹਾਂ ਜਲੰਧਰ ਦਾ ਰਹਿਣ ਵਾਲਾ ਹੈ। ਮ੍ਰਿਤਕ ਮਨੀਲਾ ਵਿੱਚ 19 ਸਾਲਾਂ ਤੋਂ ਸੈਟਲ ਸੀ ਅਤੇ ਪਿਛਲੇ ਕਈ ਸਾਲਾਂ ਤੋਂ ਫਾਈਨਾਂਸ ਦਾ ਕਾਰੋਬਾਰ ਚਲਾ ਰਿਹਾ ਸੀ। ਉਸ ਦੀ ਪਤਨੀ ਕਰੀਬ ਪੰਜ ਮਹੀਨੇ ਪਹਿਲਾਂ ਹੀ ਵਿਦੇਸ਼ ਗਈ ਸੀ। ਮ੍ਰਿਤਕ ਜੋੜੇ ਦੀ ਪਛਾਣ ਸੁਖਵਿੰਦਰ ਸਿੰਘ ਬਿੰਦਾ (41) ਪੁੱਤਰ ਸੰਤੋਖ ਸਿੰਘ ਅਤੇ ਉਸ ਦੀ ਪਤਨੀ ਕਿਰਨਦੀਪ ਕੌਰ (33) ਪੁੱਤਰੀ ਗੁਰਦਾਵਰ ਸਿੰਘ ਲੰਬੜਦਾਰ ਵਾਸੀ ਪਿੰਡ ਚਚਰਾੜੀ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਸੁਖਵਿੰਦਰ ਸਿੰਘ ਅਤੇ ਕਿਰਨਦੀਪ ਕੌਰ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ।

https://www.youtube.com/watch?v=d2PChaunvHM

ਮਿਲੀ ਜਾਣਕਾਰੀ ਮੁਤਾਬਕ ਪਤੀ-ਪਤਨੀ ਦਾ ਮਨੀਲਾ ਵਿਖੇ 25 ਮਾਰਚ ਰਾਤ ਨੂੰ ਉਹਨਾਂ ਦੇ ਘਰ ਅੰਦਰ ਹੀ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਮ੍ਰਿਤਕ ਦੇ ਵੱਡੇ ਭਰਾ ਲਖਵੀਰ ਸਿੰਘ ਨੇ ਦੱਸਿਆ ਕਿ ਉਹ ਕੁੱਝ ਸਮਾਂ ਪਹਿਲਾਂ ਹੀ ਵਿਦੇਸ਼ ਤੋਂ ਪੰਜਾਬ ਪਰਤਿਆ ਹੈ। ਸੀਸੀਟੀਵੀ ਤਸਵੀਰਾਂ ਵਿਚ ਇਸ ਘੱਟਨਾਂ ਨੂੰ ਸਾਫ਼ ਤੌਰ ‘ਤੇ ਦੇਖਿਆ ਜਾ ਸਕਦਾ ਹੈ। ਪੀੜਤ ਪਰਿਵਾਰ ਨੇ ਪੰਜਾਬ ਅਤੇ ਭਾਰਤ ਸਰਕਾਰ ਕੋਲ ਮੰਗ ਕੀਤੀ ਕਿ ਮ੍ਰਿਤਕ ਬੱਚਿਆਂ ਦੇ ਕਾਤਲ ਨੂੰ ਸਖ਼ਤ ਸਜ਼ਾ ਦਿਵਾਈ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button