Press ReleasePunjabTop News
ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਕਰਮਚਾਰੀਆਂ ਦਾ ਵੋਟ ਪਾਉਣਾ ਯਕੀਨੀ ਬਣਾਉਣ ਲਈ 10 ਮਈ ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਦਿਨ 10 ਮਈ, 2023 (ਬੁੱਧਵਾਰ) ਨੂੰ ਤਨਖਾਹ ਸਮੇਤ (ਪੇਡ) ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ ਸਥਿਤ ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀ ਜੋ ਕਿ ਜਲੰਧਰ ਦੇ ਵੋਟਰ ਹਨ, ਨੂੰ ਆਪਣੀ ਵੋਟ ਪਾਉਣੀ ਯਕੀਨੀ ਬਣਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। ਇਹ ਜਾਣਕਾਰੀ ਸਰਕਾਰੀ ਬੁਲਾਰੇ ਨੇ ਦਿੱਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.