Breaking NewsD5 specialNewsPoliticsPunjab

”ਬਕਾਇਆ ਹਾਊਸ ਟੈਕਸ/ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ 30 ਜੂਨ ਤੱਕ ਵਧਾਈ”

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਵਿਡ 19 ਮਹਾਂਮਾਰੀ ਫੈਲਣ ਦੇ ਮੱਦੇਨਜ਼ਰ ਰਾਜ ਦੇ ਨਾਗਰਿਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ, ਬਕਾਇਆ ਮਕਾਨ ਟੈਕਸ ਜਾਂ ਜਾਇਦਾਦ ਟੈਕਸ ਅਦਾ ਕਰਨ ਦੀ ਮਿਆਦ 30 ਜੂਨ, 2020 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਇਸੇ ਤਰਾਂ ਰਾਜ ਦੇ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਜਲ ਅਤੇ ਸੀਵਰੇਜ ਖਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਨੀਤੀ (ਓਟੀਐਸ) ਦੀ ਸਮਾਂ ਸੀਮਾ ਵੀ 30 ਜੂਨ 2020 ਤੱਕ ਵਧਾ ਦਿੱਤੀ ਹੈ। ਇਹ ਜਾਣਕਾਰੀ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦਿੱਤੀ।

Bhagwant Mann LIVE | ਭਗਵੰਤ ਮਾਨ ਨੇ ਉਧੇੜੀਆਂ ਵੱਖੀਆਂ, ਦੁਨੀਆ ਦੇ ਨਕਸ਼ੇ ਤੋਂ ਮਿਟਾਉਣਗੇ ਪੰਜਾਬ

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਇਹ ਫੈਸਲਾ ਲਿਆ ਹੈ। ਜੋ ਇਸ ਸਮੇਂ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਸਭ ਤੋਂ ਅੱਗੇ ਡਟੇ ਹੋਏ ਹਨ। ਉਨਾਂ ਕਿਹਾ ਕਿ ਨਵੀਂ ਨੀਤੀ ਅਨੁਸਾਰ ਉਹ ਵਿਅਕਤੀ, ਜੋ ਐਕਟ ਅਧੀਨ ਲਏ ਗਏ ਮਕਾਨ ਟੈਕਸ ਜਾਂ ਜਾਇਦਾਦ ਟੈਕਸ ਜਮਾਂ ਕਰਾਉਣ ਵਿਚ ਅਸਫਲ ਰਹੇ ਹਨ। ਹੁਣ ਉਹ 10 ਪ੍ਰਤੀਸਤ ਛੋਟ ਨਾਲ ਮੂਲ ਰਕਮ 30 ਜੂਨ 2020 ਤੱਕ ਯਕਮੁਸਤ ਜਮ੍ਹਾਂ ਕਰਵਾ ਸਕਦੇ ਹਨ।

ਪਿਤਾ ਦੇ ਭੋਗ ‘ਤੇ ਭਾਵੁਕ Manpreet Badal ਨੂੰ ਸੁਣ ਕੇ ਅੱਖਾਂ ਭਰ ਜਾਣਗੀਆਂ | ਰੱਬਾ ਮੇਰੀ ਸਾਰੀ ਦੌਲਤ ਲੈ ਲਾ | Badal

ਕੈਬਨਿਟ ਮੰਤਰੀ ਨੇ ਕਿਹਾ ਕਿ ਜੋ ਵਿਅਕਤੀ ਕਿਸੇ ਵੀ ਕਾਰਨ ਕਰਕੇ 30 ਜੂਨ 2020 ਤੱਕ ਮਕਾਨ ਟੈਕਸ ਜਾਂ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਵਿਚ ਅਸਫਲ ਰਹਿੰਦੇ ਹਨ। ਉਹ ਅਗਲੇ ਤਿੰਨ ਮਹੀਨੇ ਦੇ ਅੰਦਰ 10 ਪ੍ਰਤੀਸ਼ਤ ਦੀ ਦਰ ਨਾਲ ਜੁਰਮਾਨੇ ਸਮੇਤ ਮੂਲ ਰਕਮ ਜਮਾਂ ਕਰ ਸਕਦੇ ਹਨ। ਬ੍ਰਹਮ ਮਹਿੰਦਰਾ ਨੇ ਅੱਗੇ ਕਿਹਾ ਕਿ ਉਹ ਵਿਅਕਤੀ ਜੋ ਇਸ ਮਗਰੋਂ ਵੀ ਤੈਅ ਸਮੇਂ ਦੌਰਾਨ ਬਕਾਇਆ ਰਕਮ ਜਮਾਂ ਕਰਵਾਉਣ ਵਿੱਚ ਨਾਕਾਮ ਰਹਿੰਦਾ ਹੈ। ਉਸ ਨੂੰ ਕੁੱਲ ਬਕਾਇਆ ਰਕਮ ਦਾ 20 ਫੀਸਦ ਜੁਰਮਾਨਾ ਅਤੇ ਜਦੋਂ ਤੋਂ ਰਕਮ ਦਾ ਭੁਗਤਾਨ ਬਕਾਇਆ ਹੈ। ਉਸ ਸਮੇਂ ਤੋਂ ਕੁੱਲ ਰਕਮ ਦਾ 18 ਫੀਸਦੀ ਵਿਆਜ ਵੀ ਅਦਾ ਕਰਨਾ ਪਵੇਗਾ।

Breaking | ਕੈਪਟਨ ਦੇ ਗੜ੍ਹ ‘ਚ ਫੇਰ ਫੜੀ ਨਕਲੀ ਸ਼ਰਾਬ! ਇਕ ਹੋਰ ਵੱਡਾ ਲੀਡਰ DSP ਨੇ ਚੱਕਿਆ! ਹਨੇਰੇ ‘ਚ ਘਾਲੇ-ਮਾਲੇ

ਇਸ ਤੋਂ ਇਲਾਵਾ ਰਾਜ ਦੇ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਜਲ ਅਤੇ ਸੀਵਰੇਜ ਖਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਨੀਤੀ ਦੀ ਸਮਾਂ ਸੀਮਾ ਵੀ 30 ਜੂਨ 2020 ਤੱਕ ਵਧਾ ਦਿੱਤੀ ਗਈ ਹੈ। ਇਹ ਵਾਧਾ 12 ਫਰਵਰੀ 2020 ਨੂੰ ਪਹਿਲਾਂ ਜਾਰੀ ਨੋਟੀਫਿਕੇਸ਼ਨ ਵਿੱਚ ਦਿੱਤੀ ਮਿਆਦ ਪੁੱਗਣ ਤੋਂ ਬਾਅਦ ਸ਼ੁਰੂ ਹੁੰਦਾ ਹੈ। ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button