IndiaTop News

ਬਜਟ 2025: ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਨੂੰ ਹੋ ਸਕਦਾ ਹੈ ਸ਼ੁਰੂ

ਸੰਸਦ ਦੇ ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਤੋਂ 13 ਫਰਵਰੀ ਦਰਮਿਆਨ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਆਮ ਬਜਟ ਪੇਸ਼ ਕਰਨਗੇ। ਪਰੰਪਰਾ ਅਨੁਸਾਰ ਸੈਸ਼ਨ ਦੀ ਸ਼ੁਰੂਆਤ 31 ਜਨਵਰੀ ਨੂੰ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨਾਲ ਹੋਵੇਗੀ, ਜਿਸ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੰਬੋਧਨ ਕਰਨਗੇ।

https://www.facebook.com/watch/?v=910660141227227&rdid=4u4X0nidmnucfOJU

ਇਸ ਤੋਂ ਬਾਅਦ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ, ਇਸ ਤੋਂ ਬਾਅਦ 1 ਫਰਵਰੀ ਨੂੰ ਸੀਤਾਰਮਨ ਆਪਣਾ ਲਗਾਤਾਰ ਅੱਠਵਾਂ ਬਜਟ ਪੇਸ਼ ਕਰੇਗੀ। ਜਾਣਕਾਰੀ ਮੁਤਾਬਕ ਸੈਸ਼ਨ ਦਾ ਦੂਜਾ ਹਿੱਸਾ ਮਾਰਚ ਦੇ ਦੂਜੇ ਹਫਤੇ ਤੋਂ ਅਪ੍ਰੈਲ ਦੇ ਪਹਿਲੇ ਹਫਤੇ ਦੇ ਵਿਚਕਾਰ ਹੋਵੇਗਾ। ਇਸ ਦੀ ਸੰਭਾਵਿਤ ਮਿਆਦ 10 ਮਾਰਚ ਤੋਂ 4 ਅਪ੍ਰੈਲ ਤੱਕ ਹੋ ਸਕਦੀ ਹੈ। ਸੈਸ਼ਨ ਦੇ ਪਹਿਲੇ ਪੜਾਅ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਦੇ ਮਤੇ ‘ਤੇ ਦੋਹਾਂ ਸਦਨਾਂ ‘ਚ ਬਹਿਸ ਹੁੰਦੀ ਹੈ ਅਤੇ ਇਹ ਸੰਸਦ ਦੇ ਦੋਹਾਂ ਸਦਨਾਂ ‘ਚ ਪ੍ਰਧਾਨ ਮੰਤਰੀ ਦੇ ਜਵਾਬ ਨਾਲ ਖਤਮ ਹੁੰਦੀ ਹੈ। ਪਹਿਲੀ ਤਰੀਕ ਯਾਨੀ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ ਵਿੱਚ ਕੇਂਦਰੀ ਬਜਟ ਪੇਸ਼ ਕਰੇਗੀ ਅਤੇ ਆਉਣ ਵਾਲੇ ਸਾਲ ਲਈ ਭਾਰਤ ਦੀ ਵਿੱਤੀ ਸਥਿਤੀ ਦੀ ਰੂਪਰੇਖਾ ਵੀ ਪੇਸ਼ ਕਰੇਗੀ। ਜਿਵੇਂ-ਜਿਵੇਂ ਬਜਟ ਦਾ ਦਿਨ ਨੇੜੇ ਆ ਰਿਹਾ ਹੈ, ਤਨਖਾਹਦਾਰ ਵਿਅਕਤੀਆਂ ਵਿੱਚ ਸੰਭਾਵਿਤ ਆਮਦਨ ਕਰ ਛੋਟ ਦੀਆਂ ਉਮੀਦਾਂ ਵੱਧ ਰਹੀਆਂ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਸਾਲ ਦੇ ਬਜਟ ‘ਚ ਇਨਕਮ ਟੈਕਸ ‘ਚ ਕੁਝ ਰਾਹਤ ਦਿੱਤੀ ਜਾ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button