Breaking NewsPunjabTop News

ਬਜ਼ੁਰਗ ਦੌੜਾਕ ਫੌਜਾ ਸਿੰਘ ਦਾ ਦਿਹਾਂਤ, ਸੜਕ ਹਾਦਸੇ ਦਾ ਹੋਏ ਸ਼ਿਕਾਰ

114 ਸਾਲ ਦੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਜਦੋਂ ਉਹ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇੱਕ ਕਾਰ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਉਹ ਸੜਕ ‘ਤੇ ਡਿੱਗ ਪਏ ਅਤੇ ਉਹਨਾਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ ,ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਹੈ। ਫੌਜਾ ਸਿੰਘ ਜਲੰਧਰ ਦੇ ਬਿਆਸ ਪਿੰਡ ਦੇ ਵਸਨੀਕ ਸਨ।ਉਨ੍ਹਾਂ ਦਾ ਜਨਮ ਜਲੰਧਰ ਜ਼ਿਲ੍ਹੇ ਦੇ ਪਿੰਡ ਬਿਆਸ ’ਚ 1 ਅਪ੍ਰੈਲ 1911 ਨੂੰ ਹੋਇਆ। ਫੌਜਾ ਸਿੰਘ ਪੜ੍ਹੇ-ਲਿਖੇ ਨਹੀਂ ਹਨ ਅਤੇ ਪੰਜਾਬੀ ਬੋਲਣੀ ਜਾਣਦੇ ਹਨ ਪਰ ਪੜ੍ਹਨੀ ਨਹੀਂ। ਉਹ ਚਾਰ ਬੱਚਿਆਂ ’ਚ ਸਭ ਤੋਂ ਛੋਟੇ ਸਨ। ਉਨ੍ਹਾਂ ਦੀਆਂ ਲੱਤਾਂ ਬਹੁਤ ਪਤਲੀਆਂ ਅਤੇ ਕਮਜ਼ੋਰ ਹੋਣ ਕਰਕੇ ਉਹ ਪੰਜ ਸਾਲ ਤਕ ਤੁਰਨ ਤੋਂ ਅਸਮਰੱਥ ਸਨ ਅਤੇ ਥੋੜ੍ਹਾ ਤੁਰ ਕੇ ਥੱਕ ਜਾਂਦੇ ਸਨ। ਜਵਾਨ ਹੋਣ ’ਤੇ ਉਨ੍ਹਾਂ ’ਚ ਦੌੜਨ ਦਾ ਸ਼ੌਕ ਪੈਦਾ ਹੋ ਗਿਆ ਪਰ 1947 ’ਚ ਭਾਰਤ ਦੀ ਵੰਡ ਕਾਰਨ ਉਨ੍ਹਾਂ ਦਾ ਮਨ ਬਹੁਤ ਦੁਖੀ ਹੋਇਆ।

ਵੰਡ ਦੇ ਦਰਦਨਾਕ ਦੌਰ ਤੋਂ ਬਾਅਦ ਉਨ੍ਹਾਂ ਨੇ ਦੌੜਨਾ ਛੱਡ ਦਿੱਤਾ। ਉਨ੍ਹਾਂ ਆਪਣਾ ਸਾਰਾ ਧਿਆਨ ਖੇਤੀਬਾੜੀ ’ਤੇ ਲਾਉਣਾ ਸ਼ੁਰੂ ਕਰ ਦਿੱਤਾ। ਫੌਜਾ ਸਿੰਘ ਨੇ ਆਪਣੀ ਜ਼ਿੰਦਗੀ ’ਚ ਬਹੁਤ ਉਤਰਾਅ-ਚੜ੍ਹਾਅ ਅਤੇ ਦੁੱਖ ਦੇਖੇ। 1992 ’ਚ ਆਪਣੀ ਜੀਵਨ ਸਾਥਣ ਦੇ ਦਿਹਾਂਤ ਤੋਂ ਬਾਅਦ ਉਹ ਆਪਣੇ ਪੁੱਤ ਕੋਲ ਲੰਡਨ ਚਲੇ ਗਏ, ਜਿਥੇ ਪਹੁੰਚ ਕੇ ਉਨ੍ਹਾਂ ਨੇ ਆਪਣੇ ਜਵਾਨੀ ਦੇ ਸ਼ੌਕ ਦੌੜਨ ਨੂੰ ਪੂਰਾ ਕਰਨ ਲਈ ਪ੍ਰੈਕਟਿਸ ਸ਼ੁਰੂ ਕਰ ਦਿੱਤੀ। ਉਹ ਆਪਣਾ ਜ਼ਿਆਦਾ ਸਮਾਂ ਦੌੜਨ ’ਚ ਹੀ ਬਤੀਤ ਕਰਦੇ ਹਨ ।

16 ਅਕਤੂਬਰ 2011 ਨੂੰ ਟੋਰਾਂਟੋ ਮੈਰਾਥਨ 8 ਘੰਟੇ 11 ਮਿੰਟ ਅਤੇ 6 ਸਕਿੰਟ ’ਚ ਪੂਰੀ ਕਰਕੇ ਉਹ ਵਿਸ਼ਵ ਦੇ ਪਹਿਲੇ 100 ਸਾਲਾ ਬਜ਼ੁਰਗ ਦੌੜਾਕ ਬਣੇ ਸਨ ਪਰ ਗਿੰਨੀਜ਼ ਵਰਲਡ ਰਿਕਾਰਡਜ਼ ਨੇ ਇਸ ਰਿਕਾਰਡ ਨੂੰ ਮਾਨਤਾ ਨਹੀਂ ਦਿੱਤੀ ਕਿਉਂਕਿ ਉਨ੍ਹਾਂ ਕੋਲ ਜਨਮ ਸਰਟੀਫਿਕੇਟ ਨਹੀਂ ਸੀ ਪਰ ਬਾਅਦ ’ਚ ਉਨ੍ਹਾਂ ਨੇ ਆਪਣਾ ਬ੍ਰਿਟਿਸ਼ ਪਾਸਪੋਰਟ ਅਤੇ ਮਹਾਰਾਣੀ ਐਲਿਜ਼ਬੇਥ ਵਲੋਂ 100ਵੇਂ ਜਨਮ ਦਿਨ ’ਤੇ ਭੇਜੀ ਚਿੱਠੀ ਦਿਖਾਈ, ਜਿਸ ਤੋਂ ਬਾਅਦ ਉਨ੍ਹਾਂ ਦਾ ਨਾਂ ਗਿੰਨੀਜ਼ ਵਰਲਡ ਰਿਕਾਰਡਜ਼ ’ਚ ਦਰਜ ਹੋਇਆ।ਫੌਜਾ ਸਿੰਘ ਨੇ 2000 ਵਿਚ 89 ਸਾਲ ਦੀ ਉਮਰ ’ਚ ਲੰਡਨ ਮੈਰਾਥਨ ਤੋਂ ਦੌੜਨ ਦੀ ਸ਼ੁਰੂਆਤ ਕੀਤੀ ਸੀ। 2003 ’ਚ 92 ਸਾਲ ਦੀ ਉਮਰ ’ਚ ਉਨ੍ਹਾਂ ਨੇ 90 ਸਾਲਾਂ ਤੋਂ ਉਪਰ ਬਾਬਿਆਂ ਦੀ ਦੌੜ ’ਚ ਹਿੱਸਾ ਲਿਆ ਅਤੇ 5 ਘੰਟੇ 40 ਮਿੰਟਾਂ ਦਾ ਵਿਸ਼ਵ ਰਿਕਾਰਡ ਬਣਾਇਆ। ਇਸ ਤੋਂ ਬਾਅਦ 2003 ’ਚ ਲੰਡਨ ਮੈਰਾਥਨ ਉਨ੍ਹਾਂ ਨੇ 6 ਘੰਟੇ 2 ਮਿੰਟ ’ਚ ਪੂਰੀ ਕੀਤੀ। ਇਸ ਤਰ੍ਹਾਂ ਉਨ੍ਹਾਂ ਨੇ ਮੈਰਾਥਨਜ਼ ’ਚ ਹਿੱਸਾ ਲੈਣਾ ਜਾਰੀ ਰੱਖਿਆ ਅਤੇ 2012 ਤਕ ਉਨ੍ਹਾਂ ਨੇ 6 ਲੰਡਨ ਮੈਰਾਥਨਜ਼ ਹਿੱਸਾ ਲਿਆ। ਦੋ ਕੈਨੇਡੀਆਈ ਮੈਰਾਥਨਜ਼, ਨਿਊਯਾਰਕ ਮੈਰਾਥਨਜ਼ ਅਤੇ ਅਨੇਕਾਂ ਹਾਫ ਮੈਰਾਥਨਜ਼ ’ਚ ਹਿੱਸਾ ਲਿਆ।

ਉਨ੍ਹਾਂ ਦੀਆਂ ਮੈਰਾਥਨਜ਼ ਦੇ ਖੇਤਰ ’ਚ ਪ੍ਰਾਪਤੀਆਂ ਦੀ ਬਦੌਲਤ 13 ਨਵੰਬਰ 2003 ਨੂੰ ਅਮਰੀਕਾ ਦੇ ਗਰੁੱਪ ਨੈਸ਼ਨਲ ਐਥਨਿਕ ਕੋਲੇਸ਼ਨ ਨੇ ‘ਏਲਿਸ ਆਈਲੈਂਡ ਮੈਡਲ ਆਫ ਆਨਰ’ਨਾਲ ਸਨਮਾਨਿਤ ਕੀਤਾ ਸੀ। ਇਸ ਗਰੁੱਪ ਦੇ ਚੇਅਰਮੈਨ ਵਿਲੀਅਮ ਫੁਗਾਜ਼ੀ ਨੇ ਕਿਹਾ ਕਿ ਸਿੰਘ ਨਸਲੀ ਸਹਿਣਸ਼ੀਲਤਾ ਦਾ ਪ੍ਰਤੀਕ ਹੈ ਅਤੇ ਉਸ ਦਾ ਦੌੜਨਾ 11 ਸਤੰਬਰ ਨੂੰ ਹੋਏ ਅੱਤਵਾਦੀ ਪਾੜੇ ਨੂੰ ਦੂਰ ਕਰਨ ’ਚ ਮਦਦ ਕਰਦਾ ਹੈ। ਉਹ ਸਭ ਤੋਂ ਵੱਡੀ ਪ੍ਰੇਰਣਾ ਹੈ। ਇਸ ਤੋਂ ਬਾਅਦ ਯੂ. ਕੇ. ਆਧਾਰਿਤ ਇਕ ਸੰਗਠਨ ਵਲੋਂ ਉਨ੍ਹਾਂ ਨੂੰ ‘ਪ੍ਰਾਈਡ ਆਫ ਇੰਡੀਆ’ਦਾ ਖਿਤਾਬ ਵੀ ਦਿੱਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button