
ਬਟਾਲਾ ਦੇ ਥਾਣਾ ਘੁਮਾਣ ਅਧੀਨ ਪੈਂਦੇ ਪਿੰਡ ਮਹਿਮਦਪੁਰ ਵਿੱਚ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਦੀ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਕ ਨੌਜਵਾਨ ਨੇ ਆਪਣੀ ਹੀ ਮਾਮੀ, ਜੋ ਕਿ ਸਰਕਾਰੀ ਅਧਿਆਪਕਾ ਹੈ, ‘ਤੇ ਸਕੂਲ ਅੰਦਰ ਦਾਖਲ ਹੋ ਕੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ।
ਪ੍ਰਾਪਤ ਜਾਣਕਾਰੀ ਮੁਤਾਬਿਕ ਦੋਸ਼ੀ ਦੀ ਪਹਿਚਾਣ ਤੇਜਬੀਰ ਸਿੰਘ ਵਜੋਂ ਹੋਈ ਹੈ, ਜਿਸ ਨੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਦਾਖਲ ਹੋ ਕੇ ਆਪਣੀ ਮਾਮੀ ਲਖਵਿੰਦਰ ਕੌਰ ‘ਤੇ ਤੇਜ਼ਾਬ ਸੁੱਟਿਆ। ਇਸ ਹਮਲੇ ਦੌਰਾਨ ਸਕੂਲ ਵਿੱਚ ਮੌਜੂਦ ਦੋ ਨੰਨੇ ਬੱਚੇ ਵੀ ਇਸ ਦੀ ਚਪੇਟ ਵਿੱਚ ਆ ਗਏ ਅਤੇ ਉਹ ਵੀ ਜਖਮੀ ਹੋ ਗਏ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




