Breaking NewsD5 specialNewsPunjab

ਬਟਾਲਾ ਦੇ ਇੱਕ ਕਿਸਾਨ ਦੀ ਦਿੱਲੀ ਧਰਨੇ ‘ਚ ਠੰਡ ਕਾਰਨ ਹੋਈ ਮੌਤ

ਬਟਾਲਾ : ਦਿੱਲੀ ‘ਚ ਕਿਸਾਨ ਅੰਦੋਲਨ ‘ਚ ਸ਼ਾਮਲ ਹੋਣ ਗਏ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਗੁਰਦਾਸਪੁਰ ਦੇ ਪਿੰਡ ਗਿੱਲਾ ਵਾਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਜਿਸਦੀ ਉਮਰ ਕਰੀਬ 75 ਸਾਲ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਕਿਸਾਨ ਟਿਕਰੀ ਬਾਰਡਰ ‘ਤੇ ਕਿਸਾਨ ਅੰਦੋਲਨ ‘ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਦੇ ਨਾਲ ਗਏ ਜਥੇ ‘ਚ ਸ਼ਾਮਿਲ ਸੀ।

ਭਾਜਪਾ ਲੀਡਰ ‘ਤੇ ਹਮਲੇ ਤੋਂ ਬਾਅਦ ਭੜਕਿਆ ਬੀਜੇਪੀ ਪ੍ਰਧਾਨ, ਫੇਰ ਕਿਸਾਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ !

ਮ੍ਰਿਤਕ ਦੇ ਬੇਟੇ ਨੇ ਦੱਸਿਆ ਕਿ ਉਹ ਪੂਰੇ ਪਰਿਵਾਰ ਦੇ ਨਾਲ ਦਿੱਲੀ ‘ਚ ਚੱਲ ਰਹੇ ਸੰਘਰਸ਼ ‘ਚ ਸ਼ਾਮਿਲ ਸੀ ਅਤੇ ਉਥੇ ਹੀ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਅਤੇ ਹੁਣ ਉਨ੍ਹਾਂ ਦੇ ਪਿਤਾ ਦੀ ਲਾਸ਼ ਸਰਕਾਰੀ ਹਸਪਤਾਲ ਵਿੱਚ ਹੈ ਅਤੇ ਉਹ ਆਪਣੇ ਪਰਿਵਾਰ ਸਮੇਤ ਆਪਣੇ ਪਿੰਡ ਵਾਪਸ ਆ ਗਿਆ ਹੈ। ਉਨ੍ਹਾਂਨੇ  ਕਿਹਾ ਕਿ ਉਹ ਛੋਟੇ ਕਿਸਾਨ ਹਨ ਅਤੇ ਉਨ੍ਹਾਂ ਕੋਲ ਸਿਰਫ 1 ਏਕੜ ਜ਼ਮੀਨ ਹੈ। ਉਥੇ ਹੀ ਜਦੋਂ ਤੋਂਵ ਨਵੇਂ ਕਨੂੰਨ ਲਾਗੂ ਹੋਏ ਹਨ ਉਦੋਂ ਤੋਂ ਕਿਸਾਨ ਅੰਦੋਲਨ ‘ਚ ਸ਼ਾਮਿਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਮੌਤ ਉੱਥੇ ਠੰਡ ਦੇ ਕਾਰਨ ਹੋਈ ਹੈ।

🔴LIVE| ਦਿੱਲੀ ਤੋਂ ਆਈ ਵੱਡੀ ਖ਼ਬਰ ! ਹੁਣ ਹੋਵੇਗਾ ਇੱਕ ਪਾਸਾ , ਇੱਕ ਪਾਸੇ ਕੇਂਦਰ ਅਤੇ ਦੂਜੇ ਪਾਸੇ ਹੋਣਗੇ ਕਿਸਾਨ

ਉਥੇ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਨੇਤਾਵਾਂ ਨੇ ਕਿਹਾ ਕਿ ਇਸ ਪਰਿਵਾਰ ਦੇ ਨਾਲ ਜਥੇਬੰਦੀ ਦੀ ਪੂਰੀ ਹਮਦਰਦੀ ਹੈ ਅਤੇ ਇਸ ਦੁੱਖ ਦੀ ਘੜੀ ‘ਚ ਜਥੇਬੰਦੀ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜੀ ਹੈ। ਇਸ ਦੇ ਨਾਲ ਜਥੇਬੰਦੀ ਦੇ ਨੇਤਾਵਾਂ ਅਤੇ ਪਿੰਡ ਦੇ ਸਰਪੰਚ ਦੇ ਵੱਲੋਂ ਮ੍ਰਿਤਕ ਦੇ ਪਰਿਵਾਰ ਲਈ ਕੇਂਦਰ ਸਰਕਾਰ ਤੋਂ ਆਰਥਿਕ ਸਹਾਇਤਾ ਮੰਗੀ ਗਈ ਹੈ।  ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਪੀਐਮ ਮੋਦੀ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button