ਬਠਿੰਡਾ ’ਚ ਕਿਸਾਨ ਤੇ ਪ੍ਰਸ਼ਾਸਨ ਹੋਏ ਆਹਮੋ-ਸਾਹਮਣੇ, ਅੱਥਰੂ ਗੈਸ ਦੇ ਦਾਗੇ ਗੋਲੇ

ਬਠਿੰਡਾ ’ਚ ਕਿਸਾਨਾਂ ਦੇ ਧਰਨੇ ਤੋਂ ਪਹਿਲਾਂ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਤੜਕਸਾਰ ਹੀ ਪੁਲਿਸ ਨੇ ਕਈ ਕਿਸਾਨ ਆਗੂਆਂ ਦੇ ਘਰਾਂ ’ਚ ਛਾਪੇਮਾਰੀ ਕੀਤੀ ਹੈ। ਇਨ੍ਹਾਂ ਹੀ ਨਹੀਂ ਕਈ ਕਿਸਾਨ ਆਗੂਆਂ ਨੂੰ ਘਰਾਂ ’ਚ ਹੀ ਨਜ਼ਰਬੰਦ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਬੀਕੇਯੂ ਉਗਰਾਹਾਂ ਵੱਲੋਂ ਬਠਿੰਡਾ ਡੀਸੀ ਦਫਤਰ ਅੱਗੇ ਧਰਨਾ ਦਿੱਤਾ ਜਾਣਾ ਹੈ ਜਿਸ ਦੇ ਚੱਲਦੇ ਪਹਿਲਾਂ ਹੀ 1500 ਤੋਂ ਵੱਧ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਬਠਿੰਡਾ ਸ਼ਹਿਰ ਨੂੰ ਆਉਣ ਵਾਲੇ ਰਸਤਿਆਂ ’ਚ ਵੀ ਵੱਡੀ ਗਿਣਤੀ ’ਚ ਪੁਲਿਸ ਦੀ ਟੀਮ ਤੈਨਾਤ ਕੀਤੀ ਗਈ ਹੈ। ਕਿਸਾਨ ਸਾਥੀਆਂ ਦੀ ਰਿਹਾਈ ਲਈ ਧਰਨੇ ਦੀ ਇਹ ਕਾਲ ਦਿੱਤੀ ਗਈ ਹੈ।
ਬਠਿੰਡਾ ਦੇ ਪਿੰਡ ਜਿਉਂਦ ਵਿਖੇ ਪੁਲਿਸ ਤੇ ਕਿਸਾਨਾਂ ਵਿਚਾਲੇ ਜਬਰਦਸਤ ਟਕਰਾਅ ਹੋ ਗਿਆ ਹੈ। ਪੁਲਿਸ ਵੱਲੋਂ ਅਥਰੂ ਗੈਸ ਦੇ ਗੋਲੇ ਛੱਡੇ ਗਏ ਹਨ। ਇਸ ਦੌਰਾਨ ਕਿਸਾਨਾਂ ਤੇ ਪੁਲਿਸ ਨੇ ਇੱਕ ਦੂਜੇ ’ਤੇ ਪਥਰਾਅ ਵੀ ਕੀਤਾ ਹੈ।
ਪੁਲਿਸ ਵੱਲੋਂ ਅਥਰੂ ਗੈਸ ਦੇ ਗੋਲੇ ਘਰਾਂ ’ਤੇ ਸੁੱਟੇ ਗਏ ਹਨ ਅਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਜਾਰੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




