ਬਠਿੰਡਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਬੀਬੀ ਜਗੀਰ ਕੌਰ ਨੇ ਕੀਤੀ ਸੱਖਤ ਸ਼ਬਦਾਂ ਵਿਚ ਨਿੰਦਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਠਿੰਡਾ’ਚ ਹੋਈ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਵਨ ਗੁਰਬਾਣੀ ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈਂਦੀ ਹੈ, ਪਰੰਤੂ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਇਸ ਦੀ ਬੇਅਦਬੀ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚੀ ਹੈ।
🔴LIVE || ਕੈਪਟਨ ਦੇ ਸ਼ਹਿਰ ’ਚ ਚੱਕਾ ਜਾਮ! ਸੜਕਾਂ ’ਤੇ ਲੰਮੇ ਪਏ ਕਿਸਾਨ,ਚਾਰੇ ਪਾਸੇ ਲੱਗੀ ਪੁਲਿਸ ਹੀ ਪੁਲਿਸ!
ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ, ਇਸ ਲਈ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਬਹੁਤੇ ਮਾਮਲਿਆਂ ਵਿਚ ਦੋਸ਼ੀਆਂ ਦੇ ਫੜੇ ਜਾਣ ਮਗਰੋਂ ਵੀ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੋਸ਼ੀਆਂ ਨੂੰ ਢਿੱਲ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਉਨ੍ਹਾਂ ਤੋਂ ਸਖਤੀ ਨਾਲ ਪੁੱਛਗਿੱਛ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.