PunjabTop News

ਬਠਿੰਡਾ ‘ਚ ਗੱਦੇ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਤਿੰਨ ਮਜ਼ਦੂਰਾਂ ਦੀ ਮੌਤ

ਬਠਿੰਡਾ ਦੇ ਡੱਬਵਾਲੀ ਰੋਡ ’ਤੇ ਪਿੰਡ ਗਹਿਰੀ ਬੁੱਟਰ ਵਿਖੇ ਗੱਦੇ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਮੌਕੇ ਤੋਂ ਬਠਿੰਡਾ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚਿਆ, ਪਰ ਅੱਗ ਇੰਨੀ ਭਿਆਨਕ ਸੀ ਕਿ ਉਹ ਤੇਜੀ ਨਾਲ ਫੈਲ ਰਹੀ ਸੀ ਅਤੇ ਅੱਗ ਦੇ ਸੇਕ ਕਾਰਨ ਫੈਕਟਰੀ ਦਾ ਸ਼ੈੱਡ ਡਿੱਗ ਗਿਆ। ਹਾਲਾਤ ਬੇਕਾਬੂ ਹੁੰਦੇ ਵੇਖ ਜ਼ਿਲ੍ਹਾ ਪ੍ਰਸ਼ਾਸਨ ਮੌਕੇ ’ਤੇ ਪਹੁੰਚਿਆ ਤੇ ਅੱਗ ਉੱਤੇ ਕਾਬੂ ਪਾਉਣ ਲਈ ਹਰਿਆਣਾ ਦੇ ਡੱਬਵਾਲੀ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ। ਲਪੇਟ ਵਿੱਚ ਆਉਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਫੈਕਟਰੀ ਵਿੱਚ ਹੀ ਕੰਮ ਕਰਨ ਵਾਲੇ ਬਲਕਾਰ ਸਿੰਘ ਨੇ ਦੱਸਿਆ ਕਿ ਉਹ 5 ਜਾਣੇ ਰੈਂਪ ਲਗਾ ਰਹੇ ਸਨ ਇਸ ਦੌਰਾਨ ਹੀ ਭਿਆਨਕ ਅੱਗ ਲੱਗ ਗਈ ਅਤੇ ਉਹ 2 ਜਾਣੇ ਫੈਕਟਰੀ ਵਿੱਚੋਂ ਭੱਜ ਕੇ ਬਾਹਰ ਆ ਗਏ ਜਦੋਂ ਕਿ ਉਹਨਾਂ ਦੇ ਤਿੰਨ ਸਾਥੀ ਲਖਵੀਰ ਸਿੰਘ, ਨਿੰਦਰ ਸਿੰਘ ਅਤੇ ਵਿਜੇ ਸਿੰਘ ਦਾ ਕੋਈ ਪਤਾ ਨਹੀਂ ਚੱਲਿਆ। ਅੱਗ ਇਨੀ ਤੇਜ਼ੀ ਨਾਲ ਫੈਲੀ ਕਿ ਉਸਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button