‘ਬਠਿੰਡਾ ਥਰਮਲ ਪਲਾਂਟ ਨੂੰ ਢਾਹੁਣ ਦੀ ਕੋਸ਼ਿਸ਼ ਕੀਤੀ ਜਾਂ ਲੋਕ-ਰੋਹ ਦਾ ਸਾਹਮਣਾ ਨਹੀਂ ਕਰ ਸਕੇਗੀ ਕੈਪਟਨ ਸਰਕਾਰ’

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਨੂੰ ਢਾਹੁਣ ਸੰਬੰਧੀ ਜਾਰੀ ਕੀਤੇ ਟੈਂਡਰ ਖ਼ਿਲਾਫ਼ ਸਖ਼ਤ ਸਟੈਂਡ ਲੈਂਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਜਿਹਾ ਨਾ ਕਰਨ ਦੀ ਅਪੀਲ ਕੀਤੀ ਹੈ, ਉੱਥੇ ਸਪਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੈਪਟਨ ਸਰਕਾਰ ਨੇ ਬਾਬੇ ਨਾਨਕ ਨੂੰ ਸਮਰਪਿਤ ਇਸ ਕਮਾਊ ਅਤੇ ਕੀਮਤੀ ਵਿਰਾਸਤ ਨੂੰ ਮਿੱਟੀ ‘ਚ ਮਿਲਾਉਣ ਦੀ ਕੋਸ਼ਿਸ਼ ਕੀਤੀ ਤਾਂ ਸਰਕਾਰ ਪੰਜਾਬ ਭਰ ‘ਚ ਜ਼ਬਰਦਸਤ ਲੋਕ-ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।
ਲਓ ਜੀ! ਹੁਣ ਸੜਕਾਂ ‘ਤੇ ਨਹੀਂ ਚੱਲਣਗੀਆਂ ਬੱਸਾਂ!ਲੋਕ ਹੋਣਗੇ ਦੁਖੀ!ਸਰਕਾਰ ਨੂੰ ਪੈ ਰਹੀਆਂ ਨੇ ਲਾਹਨਤਾਂ||
ਸ਼ੁੱਕਰਵਾਰ ਨੂੰ ਵੀਡੀਓ ਕਾਨਫ਼ਰੰਸ ਰਾਹੀਂ ਮੀਡੀਆ ਦੇ ਰੂਬਰੂ ਹੋਏ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਬਠਿੰਡਾ ਥਰਮਲ ਪਲਾਂਟ ਢਾਹੁਣਾ ਨਾ ਕੇਵਲ ਬਠਿੰਡਾ ਦੇ ਲੋਕਾਂ ਨਾਲ ਧੋਖਾ ਹੋਵੇਗਾ, ਸਗੋਂ ਇਹ ਦੁਨੀਆ ਭਰ ‘ਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਉੱਤੇ ਸਿੱਧੀ ਸੱਟ ਹੋਵੇਗੀ। ਅਮਨ ਅਰੋੜਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਭਾਵਨਾਤਮਕ ਪੱਧਰ ‘ਤੇ ਭਰਮਾਉਣ ਲਈ ਸ੍ਰੀ ਗੁਟਕਾ ਸਾਹਿਬ ਦੀਆਂ ਸੌਂਹਾਂ ਖਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਜੇਕਰ ਬਿਜਲੀ ਮਾਫ਼ੀਆ ਅਤੇ ਭੂ-ਮਾਫ਼ੀਆ ਲਈ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਢਾਹੁਣ ਦਾ ‘ਪਾਪ’ ਕਰਦੇ ਹਨ ਤਾਂ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਕਾਂਗਰਸ ਸਰਕਾਰ ਸਮੇਤ ਬਾਦਲਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ, ਕਿਉਂਕਿ ਨਿੱਜੀ ਬਿਜਲੀ ਕੰਪਨੀਆਂ (ਥਰਮਲ) ਲਈ ਬਠਿੰਡਾ ਅਤੇ ਦੂਸਰੇ ਸਰਕਾਰੀ ਥਰਮਲ ਪਲਾਂਟਾਂ ਦੀ ਬਲੀ ਲੈਣ ਦਾ ਸੌਦਾ ਬਾਦਲਾਂ ਨੇ ਕੀਤਾ ਸੀ।
ਪੰਜਾਬ ਦੇ ਆਹ MLA ਹੋ ਗਏ ਇਕੱਠੇ, Bhagwant Mann ਨੇ ਲਾਤੀ ਨਵੀਂ ਸਕੀਮ! ਹੁਣ ਬਣੂ 2022 ‘ਚ ਝਾੜੂ ਵਾਲਿਆਂ ਦੀ ਸਰਕਾਰ?
ਅਮਨ ਅਰੋੜਾ ਨੇ ਕਿਹਾ ਕਿ ਜਿਹੜਾ ਮਨਪ੍ਰੀਤ ਸਿੰਘ ਬਾਦਲ ਚੋਣਾਂ ਸਮੇਂ ਸੁਖਬੀਰ ਬਾਦਲ ਵੱਲੋਂ ਬਠਿੰਡਾ ਥਰਮਲ ਪਲਾਂਟ ਬੰਦ ਕੀਤੇ ਜਾਣ ‘ਤੇ ਦੁਖੀ ਹੋਣ ਦੇ ਖੇਖਣ ਕਰਦਾ ਸੀ, ਅੱਜ ਲੈਂਡ ਮਾਫ਼ੀਆ ਲਈ ਉਹੀ ਮਨਪ੍ਰੀਤ ਸਿੰਘ ਬਾਦਲ ਬਾਬੇ ਨਾਨਕ ਦੀ ਇਸ ਵਿਰਾਸਤ ਨੂੰ ਮਿੱਟੀ ‘ਚ ਮਿਲਾਉਣ ਲਈ ਸਭ ਤੋਂ ਕਾਹਲਾ ਹੈ। ਅਮਨ ਅਰੋੜਾ ਨੇ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਨਾਲ ਮਿਲ ਕੇ ਸਰਕਾਰੀ ਥਰਮਲ ਪਲਾਂਟਾਂ ਨੂੰ ਸਾਜ਼ਿਸ਼ ਦੇ ਤਹਿਤ ਘਾਟੇ ਦੇ ਸੌਦੇ ਸਾਬਤ ਕੀਤਾ ਗਿਆ, ਜਦਕਿ ਅਸਲੀਅਤ ਇਸ ਤੋਂ ਉਲਟ ਹੈ।
ਹੁਣ ਪੁਲਿਸ ਨਹੀਂ ਮਸਟਰ ਕਰਨਗੇ ਆਹ ਕੰਮ! ਕੈਪਟਨ ਸਰਕਾਰ ਨੇ ਦਿੱਤੀ ਵੱਡੀ ਪਾਵਰ
ਅਮਨ ਅਰੋੜਾ ਨੇ ਬਠਿੰਡਾ ਸਮੇਤ ਪੂਰੇ ਪੰਜਾਬ ਦੇ ਲੋਕਾਂ ਨੂੰ ਕੈਪਟਨ ਸਰਕਾਰ ਦੇ ਇਸ ਨਾਪਾਕ ਕਾਰੇ ਵਿਰੁੱਧ ਇੱਕਜੁੱਟ ਹੋ ਕੇ ਡਟਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਇਸੇ ਬਠਿੰਡਾ ਥਰਮਲ ਪਲਾਂਟ ਨੂੰ ਕੋਲੇ ਨਾਲ ਪਰਾਲੀ ਨਾਲ ਅਤੇ ਸੌਰ ਊਰਜਾ ਰਾਹੀਂ ਮੁਨਾਫ਼ੇ ਨਾਲ ਚਲਾਉਣ ਦੀ ਕਾਬਲੀਅਤ ਰੱਖਦੀ ਹੈ। ਅਮਨ ਅਰੋੜਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਜਾਂ ਮਨਪ੍ਰੀਤ ਸਿੰਘ ਬਾਦਲ ਬਾਬੇ ਨਾਨਕ ਨੂੰ ਸਮਰਪਿਤ ਇਸ ਵਿਰਾਸਤ ਨੂੰ ਬਚਾਉਣ ਲਈ ਗੰਭੀਰ ਹੁੰਦੇ ਤਾਂ ਥਰਮਲ ਦੇ ਬੋਰਡ ਆਫ਼ ਡਾਇਰੈਕਟਰਜ਼ ਵੱਲੋਂ ਪਰਾਲੀ ਨਾਲ ਅਤੇ ਮਾਹਿਰਾਂ ਵੱਲੋਂ ਸੌਰ ਊਰਜਾ ਨਾਲ ਜਿਉਂ ਦਾ ਤਿਉਂ ਚਲਾਉਣ ਲਈ ਕਦਮ ਉਠਾਉਂਦੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.