Breaking NewsPunjabTop News

ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ‘ਤੇ ਵਿਜਿਲੈਂਸ ਨੇ ਕਸਿਆ ਸ਼ਿੰਕਜਾ, ਰਾਹ ਜਾਂਦੇ ਨੂੰ ਕੀਤਾ ਗ੍ਰਿਫ਼ਤਾਰ

ਬਠਿੰਡਾ : ਇਸ ਵੇਲੇ ਦੀ ਵੱਡੀ ਖ਼ਬਰ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਕਿ ਵਿਜਿਲੈਂਸ ਬਿਊਰੋਂ ਨੇ ਵਿਧਾਇਕ ਅਮਿਤ ਰਤਨ ਰਿਸ਼ਵਤ ਲੈਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕਰ ਲਿਆ ਹੈ। ਵਿਧਾਇਕ ਅਮਿਤ ਰਤਨ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੰਜਾਬ ਦੀ ਸਿਆਸਤ ਇਕ ਵਾਰ ਫਿਰ ਤੋਂ ਗਰਮਾਉਂਦੀ ਹੋਈ ਨਜ਼ਰ ਆ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਵਿਜਿਲੈਂਸ ਨੇ ਵਿਧਾਇਕ ਅਮਿਤ ਰਤਨ ਨੂੰ ਅੰਬਾਲਾ ਦੇ ਨੇੜੇ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਗੱਡੀ ‘ਚ ਆਪਣੇ ਦੋ ਹੋਰ ਸਾਥੀ ਨਾਲ ਸਵਾਰ ਸਨ। ਉਨ੍ਹਾਂ ਨੂੰ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ।

1 ਸਾਲ 8 ਮਹੀਨਿਆਂ ਦੇ ਪੰਜਾਬੀ ਨੇ ਬਣਾਇਆ World Record | D5 Channel Punjabi

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾ ਵਿਜੀਲੈਂਸ ਬਿਊਰੋ ਦੀ ਟੀਮ ਨੇ ਹਲਕਾ ਦਿਹਾਤੀ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੇ ਪੀ. ਏ. ਰੇਸ਼ਮ ਗਰਗ ਨੂੰ ਸਰਪੰਚ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਪਿੰਡ ਖੁੱਡਾ ਦੀ ਮਹਿਲਾ ਸਰਪੰਚ ਸੀਮਾ ਰਾਣੀ ਦੇ ਪਤੀ ਨੇ ਦੱਸਿਆ ਕਿ ਵਿਧਾਇਕ ਦੇ ਪੀ.ਏ. ਵੱਲੋਂ ਗਰਾਂਟਾਂ ਜਾਰੀ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ। ਵਿਧਾਇਕ ਅਮਿਤ ਰਤਨ ਦੀ ਸਮੁਲਿਅਤ ਦੇ ਖਦਸ਼ੇ ਦੇ ਬਾਵਜੂਦ ਪੁਲਿਸ ਨੇ ਉਥੋ ਭਜਾ ਦਿੱਤਾ ਸੀ ਪਰ ਵਿਧਾਇਕ ਦਾ ਨਾਂ FIR ‘ਚ ਬੋਲਦਾ ਸੀ ‘ਤੇ ਉਹ ਮੌਕੇ ਤੇ ਮੌਜੂਦ ਵੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button