ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ ਬੇਕਾਬੂ ਹੋ ਕੇ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿੱਚ ਇੱਕ 2 ਸਾਲਾ ਬੱਚੀ ਅਤੇ ਉਸ ਦੀ ਮਾਂ ਵੀ ਸ਼ਾਮਲ ਹਨ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
https://www.facebook.com/watch/?v=607483311724686
ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਹਾਲ ਹੀ ‘ਚ ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਸਥਿਤ ਲਸਾੜਾ ਡਰੇਨ ‘ਚ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਹਾਦਸੇ ਦੌਰਾਨ ਜਾਨ ਗਵਾਉਣ ਵਾਲੇ ਯਾਤਰੀਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 3-3 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ ਅਤੇ ਜ਼ਖਮੀ ਯਾਤਰੀਆਂ ਦਾ ਪੂਰਾ ਇਲਾਜ ਮੁਫਤ ਕੀਤਾ ਜਾਵੇਗਾ। ਸਾਡੀ ਸਰਕਾਰ ਹਰ ਸੁੱਖ-ਦੁੱਖ ਵਿੱਚ ਸੂਬੇ ਦੇ ਲੋਕਾਂ ਨਾਲ ਖੜ੍ਹੀ ਹੈ।
ਬੀਤੇ ਦਿਨੀਂ ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪੈਂਦੀ ਲਸਾੜਾ ਡਰੇਨ ‘ਚ ਇੱਕ ਨਿੱਜੀ ਬੱਸ ਹਾਦਸਾਗ੍ਰਸਤ ਹੋਈ ਸੀ। ਪੰਜਾਬ ਸਰਕਾਰ ਵੱਲੋਂ ਹਾਦਸੇ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਯਾਤਰੀਆਂ ਦੇ ਵਾਰਸਾਂ ਨੂੰ 3-3 ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਜ਼ਖ਼ਮੀ ਹੋਏ ਯਾਤਰੀਆਂ ਦਾ ਪੂਰਾ ਇਲਾਜ ਮੁਫ਼ਤ ਕਰਵਾਇਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.