PunjabPunjabTop News

ਬਦਮਾਸ਼ਾਂ ਵੱਲੋਂ ਮਹਿਲਾ SHO ‘ਤੇ ਹਮਲਾ

ਅੰਮ੍ਰਿਤਸਰ ‘ਚ ਬਦਮਾਸ਼ਾਂ ਨੇ ਥਾਣੇ ਦੀ ਮਹਿਲਾ SHO ‘ਤੇ ਹਮਲਾ ਕੀਤਾ ਹੈ। ਮਹਿਲਾ ਐਸਐਚਓ ਨੂੰ ਜ਼ਖ਼ਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਸਥਾਨਕ ਪੁਲਿਸ ਨੇ ਚੁੱਪ ਧਾਰੀ ਹੋਈ ਹੈ। ਇਸ ਦੇ ਨਾਲ ਹੀ ਪੁਲਸ ਹਮਲਾ ਕਰਨ ਵਾਲੇ ਬਦਮਾਸ਼ਾਂ ਨੂੰ ਗ੍ਰਿਫਤਾਰ ਕਰਨ ‘ਚ ਲੱਗੀ ਹੋਈ ਹੈ।ਜਾਣਕਾਰੀ ਮੁਤਾਬਕ ਇਹ ਹਮਲਾ ਨਾਕੇ ਦੌਰਾਨ ਹੋਇਆ ਹੈ। ਪੁਲਸ ਨੇ ਬੀਤੀ ਰਾਤ ਪਿੰਡ ਮੂਧਲ ਨੇੜੇ ਨਾਕਾ ਲਗਾਇਆ ਹੋਇਆ ਸੀ, ਇਸ ਦੌਰਾਨ ਕੁਝ ਨੌਜਵਾਨਾਂ ਨੇ ਦਾਤਰਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਹਮਲੇ ਵਿਚ ਐੱਸ. ਐੱਚ. ਓ. ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਆਪਰੇਸ਼ਨ ਚੱਲ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button