
ਨਵਾਂਸ਼ਹਿਰ ਪੁਲਿਸ ਨੇ ਗੈਂਗਸਟਰ ਰਵੀ ਬਲਾਚੋਰੀਆ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ 1.2 ਕਿਲੋ ਹੈਰੋਇਨ ਸਮੇਤ ਤਿੰਨ ਪਿਸਤੌਲ, 1.4 ਲੱਖ ਦੀ ਡਰੱਗ ਮਨੀ ਅਤੇ 260 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ।
ਐਸਐਸਪੀ ਅਖਿਲ ਚੌਧਰੀ ਨੇ ਦੱਸਿਆ ਕਿ ਗੈਂਗਸਟਰ ਰਵੀ ਬਲਾਚੌਰੀਆ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਹੈ। ਪਰ ਉਹ ਜੇਲ੍ਹ ਦੇ ਅੰਦਰੋਂ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦਾ ਰੈਕੇਟ ਚਲਾ ਰਿਹਾ ਹੈ।
In a major breakthrough, @SBSNagarPolice has busted a narco-organised crime syndicate operated by gangster Ravi Balachauria
— DGP Punjab Police (@DGPPunjabPolice) July 29, 2023
2 main operatives arrested with seizure of 1.2 Kg Heroin, 3 pistols, 260 live cartridges and Rs. 1.4 lakh drug money. (1/2) pic.twitter.com/FptIENjlPK
ਫੜੇ ਗਏ ਮੁਲਜ਼ਮਾਂ ਵਿੱਚ 20 ਸਾਲਾ ਅਕਾਸ਼ਦੀਪ ਸਿੰਘ ਵਾਸੀ ਪਿੰਡ ਧਾਰੋਵਾਲ ਥਾਣਾ ਗੜ੍ਹਸ਼ੰਕਰ, ਹੁਸ਼ਿਆਰਪੁਰ ਅਤੇ 23 ਸਾਲਾ ਅਕਾਸ਼ਦੀਪ ਉਰਫ਼ ਬਿੱਲਾ ਵਾਸੀ ਪਿੰਡ ਮੋਰਾਂਵਾਲੀ ਸ਼ਾਮਲ ਹਨ। ਪੁਲਿਸ ਇਨ੍ਹਾਂ ਤੋਂ ਪੁੱਛਗਿੱਛ ਕਰਕੇ ਉਨ੍ਹਾਂ ਦੇ ਨੈੱਟਵਰਕ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਬਰਾਮਦ ਹੋਏ ਹਥਿਆਰਾਂ ਸਬੰਧੀ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਉਨ੍ਹਾਂ ਦੇ ਮਕਸਦ ਦਾ ਪਤਾ ਲਗਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.