Breaking NewsD5 specialNewsPoliticsPunjab

ਬਦਲਿਆ ਜਾਏਗਾ ਸੂਬੇ ਦਾ ਪੁਲਿਸ ਮੁਖੀ ? ਫੇਰ ਹੋਣਗੇ ਵੱਡੇ ਖੁਲਾਸੇ (ਵੀਡੀਓ)

ਦਿਨਕਰ ਗੁਪਤਾ ਨੇ ਬੇਸ਼ਕ ਸੂਬੇ ਦੇ ਨਵੇਂ ਡੀਜੀਪੀ ਵਜੋਂ ਅਹੁਦਾ ਸੰਭਾਲ ਲਿਆ ਹੈ ਪਰ ਗੁਪਤਾ ਦੇ ਅਹੁਦੇ ਨੂੰ ਚੁਣੌਤੀ ਦੇਣ ਦੇ ਆਸਾਰ ਬਣ ਗਏ ਹਨ। ਕਿਉਂਕਿ ਗੁਪਤਾ ਦੀ ਚੋਣ ਕਈ ਸੀਨੀਅਰ ਅਫਸਰਾਂ ਦੀ ਅਣਦੇਖੀ ਕਰਕੇ ਹੋਈ ਹੈ। ਦਰਅਸਲ ਯੂਪੀਐਸਸੀ ਵੱਲੋਂ ਭੇਜੇ ਪੈਨਲ ਵਿੱਚ 1985 ਬੈਚ ਦੇ ਪੁਲਿਸ ਅਧਿਕਾਰੀ ਮੁਹੰਮਦ ਮੁਸਤਫ਼ਾ ਅਤੇ 1986 ਬੈਚ ਦੇ ਅਧਿਕਾਰੀ ਸਿਧਾਰਥ ਚਟੌਪਾਧਿਆਏ ਨੂੰ ਲਾਂਭੇ ਕਰ ਦਿੱਤਾ ਸੀ। ਮੁਸਤਫ਼ਾ ਡੀਜੀਪੀ ਦੇ ਅਹੁਦੇ ਲਈ ਸਭ ਤੋਂ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਸੀ। ਖਬਰ ਇਹ ਵੀ ਹੈ ਕਿ ਜਿਨ੍ਹਾਂ ਸੀਨੀਅਰ ਆਈਪੀਐਸ ਅਧਿਕਾਰੀਆਂ ਨੂੰ ਪੈਨਲ ਵਿੱਚ ਨਜ਼ਰ ਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੇ ਪੈਨਲ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦਾ ਫੈਸਲਾ ਕਰ ਲਿਆ ਹੈ। ਇਨ੍ਹਾਂ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੈਨਲ ਦੀ ਚੋਣ ਕੀਤੇ ਜਾਣ ਸਮੇਂ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਅਣਦੇਖੀ ਕੀਤੀ ਗਈ ਹੈ।

Read Also BREAKING ਹੁਣੇ ਹੁਣੇ ਪੰਜਾਬ ਦੇ ਡੀਜੀਪੀ ਦਾ ਐਲਾਨ (ਵੀਡੀਓ)

ਇਨ੍ਹਾਂ ਅਧਿਕਾਰੀਆਂ ਦਾ ਕਹਿਣਾ ਹੈ ਕਿ ਡੀਜੀਪੀ ਦੀ ਨਿਯੁਕਤੀ ਕਿਸੇ ਵੀ ਸੂਬੇ ਦੇ ਮੁੱਖ ਮੰਤਰੀ ਦਾ ਅਧਿਕਾਰ ਖੇਤਰ ਹੈ ਤੇ ਇਸ ਨੂੰ ਕੋਈ ਚੁਣੌਤੀ ਨਹੀਂ ਦਿੱਤੀ ਜਾ ਸਕਦੀ ਪਰ ਯੂਪੀਐਸਸੀ ਵੱਲੋਂ ਜੇ ਕਿਸੇ ਪੁਲਿਸ ਅਧਿਕਾਰੀ ਨਾਲ ਬਿਨਾਂ ਠੋਸ ਕਾਰਨ ਦੇ ਹੀ ਨਾ ਇਨਸਾਫ਼ੀ ਕੀਤੀ ਜਾਂਦੀ ਹੈ ਤਾਂ ਉਸ ਖਿਲਾਫ਼ ਅਦਾਲਤੀ ਲੜਾਈ ਲੜਨ ਤੋਂ ਬਿਨਾਂ ਕੋਈ ਚਾਰਾ ਬਾਕੀ ਨਹੀਂ ਬਚਦਾ ਹੈ। ਉਧਰ ਖਬਰਾਂ ਇਹ ਵੀ ਹਨ ਦਿਨਕਰ ਗੁਪਤਾ ਨੂੰ ਪੁਲਿਸ ਮੁਖੀ ਲਗਾਏ ਜਾਣ ਤੇ ਆਈਪੀਐੱਸ ਅਧਿਕਾਰੀ ਮੁਹੰਮਦ ਮੁਸਤਫਾ ਖ਼ਫ਼ਾ ਹਨ। ਕਿਉਂਕਿ ਸੀਨੀਅਰ ਹੋਣ ਦੇ ਨਾਤੇ ਉਹ ਆਪਣੀ ਬਾਰੀ ਦੀ ਉਡੀਕ ਕਰ ਰਹੇ ਸਨ। ਮੁਸਤਫਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸੀਨੀਅਰਤਾ ਨੂੰ ਅੱਖੋਂ ਪਰੋਖੇ ਕਰਕੇ ਦਿਨਕਰ ਗੁਪਤਾ ਨੂੰ ਪੁਲਿਸ ਮੁਖੀ ਬਣਾਇਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button